ਕੋਟਕਪੂਰਾ, 22 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਮਾਜ ਸੇਵੀ ਐਡਵੋਕੇਟ ਅਜੀਤ ਵਰਮਾ ਵਲੋਂ ਯੋਗ ਕਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਅਜੀਤ ਵਰਮਾ ਐਡਵੋਕੇਟ ਨੇ ਦੱਸਿਆ ਕਿ ਸਾਲ 2014 ਵਿੱਚ ਸੰਯੁਕਤ ਰਾਸ਼ਟਰ ਮਹਾਂਸਭਾ ਨੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਪ੍ਰਸਤਾਵ ਤੇ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਣ ਲੱਗਿਆ। ਉਨਾਂ ਨੇ ਅੱਗੇ ਦੱਸਿਆ ਕਿ ਯੋਗ ਇੱਕ ਪੁਰਾਣੀ ਭਾਰਤੀ ਸਾਧਨਾ ਹੈ, ਜਿਸ ਦੁਆਰਾ ਸ਼ਰੀਰਕ ਅਤੇ ਮਾਨਸਿਕ ਕਿਰਿਆਵਾਂ ਕੀਤੀਆਂ ਜਾਂਦੀਆ ਹਨ। ਜੇਕਰ ਅਸੀਂ ਰੋਜ਼ਾਨਾ ਯੋਗ ਕਰਦੇ ਹਨ ਤਾਂ ਅਸੀਂ ਆਪਣੇ ਸ਼ਰੀਰ ਨੂੰ ਨਿਰੋਏ ਰੱਖ ਸਕਦੇ ਹਾਂ ਅਤੇ ਬਿਮਾਰੀਆਂ ਤੋ ਆਪਣਾ ਬਚਾਅ ਕਰਨ ਸੱਕਦੇ ਹਾਂ। ਐਡਵੋਕੇਟ ਵਰਮਾ ਨੇ ਯੁਵਾ ਪੀੜ੍ਹੀ ਨੂੰ ਯੋਗ ਕਰਨ ਅਤੇ ਨਸ਼ਿਆ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਦਿਮਾਗ ਦਾ ਨਿਵਾਸ ਹੁੰਦਾ ਹੈ, ਇਸ ਲਈ ਸਾਡੇ ਸਾਰਿਆਂ ਲਈ ਯੋਗ ਕਰਨਾ ਬਹੁਤ ਜਰੂਰੀ ਹੈ, ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਯੋਗਾ ਨੂੰ ਆਪਣੀ ਨਿੱਤ-ਦਿਨ ਦੀ ਜ਼ਿੰਦਗੀ ਵਿੱਚ ਸ਼ਾਮਲ ਕਰਦੇ ਹੋਏ ਉਸ ਤੋਂ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਯੋਗਾ ਤੋਂ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਓਂਦਿਆਂ ਓਹਨਾ ਦੱਸਿਆ ਕਿ ਯੋਗ ਨਾਲ ਜਿੱਥੇ ਅਸੀਂ ਆਪਣੀਆਂ ਸਰੀਰਿਕ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ ਉੱਥੇ ਮਾਨਸਿਕ ਬਿਮਾਰੀਆਂ ਤੋਂ ਵੀ ਦੂਰ ਰਹਿ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅੱਜਕਲ੍ਹ ਜ਼ਿੰਦਗੀ ਬਹੁਤ ਤੇਜ਼ ਹੋ ਚੁੱਕੀ ਹੈ, ਜਿਸ ਕਰਕੇ ਹਰ ਆਦਮੀ ਕਿਸੇ ਨਾ ਕਿਸੇ ਮਾਨਸਿਕ ਤਨਾਅ ਦੇ ਵਿੱਚ ਰਹਿੰਦਾ ਹੈ, ਜਿਸ ਨੂੰ ਯੋਗ ਦੁਆਰਾ ਦੂਰ ਕੀਤਾ ਜਾ ਸਕਦਾ ਹੈ ਅਤੇ ਆਪਣੇ ਕੰਮ ਕਰਨ ਦੀ ਸਮਰੱਥਾ ਨੂੰ ਵਧਾ ਅਤੇ ਸੁਧਾਰ ਸਕਦਾ ਹੈ।
