ਫਰੀਦਕੋਟ, 2 ਅਗਸਤ (ਵਰਲਡ ਪੰਜਾਬੀ ਟਾਈਮਜ਼)
ਮਾਊਂਟ ਲਿਟਰਾ ਜ਼ੀ ਸਕੂਲ ਜੋ ਕਿ ਫਰੀਦਕੋਟ ਸ਼ਹਿਰ ਦੀ ਪ੍ਰਸਿੱਧ ਸੰਸਥਾ ਹੈ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਮੋਹਰੀ ਰਹਿੰਦਾ ਹੈ। ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਜੀ ਅਤੇ ਸਕੂਲ ਦੇ ਡਾਇਰੈਕਟਰ ਸ਼੍ਰੀ ਪੰਕਜ ਗੁਲਾਟੀ ਜੀ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਮੁੱਖ ਰੱਖਦਿਆਂ ਸਕੂਲ ਵਿੱਚ ਨੌਵੀਂ ਜਮਾਤ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕਰੀਅਰ ਅਤੇ ਕਾਉਂਸਲਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼੍ਰੀ ਵਰੁਣ ਨਈਅਰ, ਸ਼੍ਰੀ ਪੰਕਜ ਅਰੋੜਾ ਅਤੇ ਮੈਡਮ ਸ਼੍ਰੀਮਤੀ ਨਿਸ਼ਾ ਜੀ ਨੇ ਕੀਤੀ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਦੇ ਟੀਚਿਆਂ ਤੋਂ ਜਾਣੂ ਕਰਵਾਉਣਾ ਸੀ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕਿਵੇਂ ਉਹ ਆਪਣੀ ਕਾਬਲੀਅਤ ਨੂੰ ਪਛਾਣ ਕੇ ਅਤੇ ਸਹੀ ਕੈਰੀਅਰ ਦੀ ਚੋਣ ਕਰਕੇ ਜੀਵਨ ਵਿੱਚ ਸਫ਼ਲਤਾ ਹਾਸਲ ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਾਰ ਦੀਆਂ ਵਿਸ਼ਯਾਂ ਬਾਰੇ ਜਾਣੂ ਕਰਵਾਇਆ ਜਿਸ ਵਿੱਚ ਸਿੱਖਿਆ ਪ੍ਰਾਪਤ ਕਰਕੇ ਉਹ ਆਪਣੇ ਜੀਵਨ ਵਿੱਚ ਅੱਗੇ ਵਧ ਸਕਦੇ ਹਨ। ਇਸ ਸੈਮੀਨਾਰ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸਿੱਖਿਆ ਸਬੰਧੀ ਸਮੱਸਿਆਵਾਂ ਦੇ ਹੱਲ ਵੀ ਦੱਸੇ ਅਤੇ ਉਨ੍ਹਾਂ ਦੇ ਸਵਾਲਾਂ ਦੇ ਢੁਕਵੇਂ ਜਵਾਬ ਦੇ ਕੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਅੰਤ ਵਿੱਚ ਸਕੂਲ ਦੇ ਚੇਅਰਮੈਨ ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਡਾ. ਸੁਰੇਸ਼ ਸ਼ਰਮਾ ਜੀ ਮਾਨਯੋਗ ਸ਼੍ਰੀ ਵਰੁਣ ਨਈਅਰ, ਸ਼੍ਰੀ ਪੰਕਜ ਅਰੋੜਾ ਅਤੇ ਸ਼੍ਰੀਮਤੀ ਨਿਸ਼ਾ ਜੀ ਦਾ ਧੰਨਵਾਦ ਕੀਤਾ ਅਤੇ ਸਟੇਜ ‘ਤੇ ਸਨਮਾਨਿਤ ਕੀਤਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਕੂਲ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਹਮੇਸ਼ਾ ਅੱਗੇ ਵਧੇਗਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਜਾਰੀ ਰਹੇਗਾ। ਸਕੂਲ ਦੇ ਇਸ ਪ੍ਰੋਗਰਾਮ ਦੀ ਮਾਪਿਆਂ ਵੱਲੋਂ ਵੀ ਭਰਪੂਰ ਸ਼ਲਾਘਾ ਕੀਤੀ ਗਈ।