ਫਰੀਦਕੋਟ, 10 ਅਗਸਤ (ਵਰਲਡ ਪੰਜਾਬੀ ਟਾਈਮਜ਼)
ਮਾਊਂਟ ਲਿਟਰਾ ਜੀ ਸਕੂਲ ਨੇ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਸਕੂਲ ਨੂੰ ਪੰਜਾਬੀ ਸੱਭਿਆਚਾਰ ਨਾਲ ਸਜਾਇਆ ਗਿਆ, ਜਿਸ ਦੌਰਾਨ ਸਕੂਲ ਦੀਆਂ ਸਾਰੀਆਂ ਵਿਦਿਆਰਥਣਾ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਸਲਵਾਰ ਸੂਟ ਅਤੇ ਘੱਗਰਾ ਪਹਿਨ ਕੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਇਸ ਸਬੰਧੀ ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਸਕੂਲ ਦੇ ਡਾਇਰੈਕਟਰ ਪੰਕਜ ਗੁਲਾਟੀ ਨੇ ਵਿਦਿਆਰਥੀਆਂ ਨੂੰ ਸਾਵਣ ਦੇ ਮਹੀਨੇ ’ਚ ਤੀਜ ਦੇ ਤਿਉਹਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਤੀਜ ਪੰਜਾਬ ਦਾ ਇੱਕ ਪ੍ਰਾਚੀਨ ਤਿਉਹਾਰ ਹੈ। ਜੋ ਸਦੀਆਂ ਤੋਂ ਸਾਵਣ ਦੇ ਮਹੀਨੇ ’ਚ ਮਨਾਇਆ ਜਾਂਦਾ ਹੈ। ਇਸ ਮਹੀਨੇ ਵਿੱਚ ਘਰਾਂ ’ਚ ਖੀਰ-ਪੁੱਡਾ ਅਤੇ ਗੁਲਗੁਲੇ ਬਣਾਇਆ ਜਾਂਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਅਤੇ ਬੋਲੀਆ ਪੇਸ਼ ਕੀਤਾ ਗਿਆ, ਜਿਸ ਨੇ ਸਮਾਗਮ ਨੂੰ ਹੋਰ ਵਧਾ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਪੰਜਾਬੀ ਗੀਤਾਂ ਦੀ ਧੁਨ ’ਤੇ ਮਨੋਰੰਜਕ ਡਾਂਸ ਵੀ ਪੇਸ਼ ਕੀਤਾ। ਉਨਾਂ ਪੀਂਘਾਂ ਝੂਟ ਕੇ ਤੀਜ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ। ਅੰਤ ਵਿੱਚ ਚੇਅਰਮੈਨ ਗੁਲਾਟੀ ਅਤੇ ਪਿ੍ਰੰਸੀਪਲ ਸ਼ਰਮਾ ਨੇ ਦੱਸਿਆ ਕਿ ਤਿਉਹਾਰ ਸਾਡੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਉਂਦੇ ਹਨ ਅਤੇ ਸਾਰੇ ਤਿਉਹਾਰ ਸਾਨੂੰ ਮਿਲਜੁਲ ਕੇ ਰਹਿਣ ਦਾ ਸੰਦੇਸ਼ ਦਿੰਦੇ ਹਨ। ਉਨਾਂ ਦੱਸਿਆ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਅੱਗੇ ਵਧਦਾ ਰਹਿੰਦਾ ਹੈ। ਇਸ ਤਰਾਂ ਦੀਆਂ ਹੋਰ ਗਤੀਵਿਧੀਆਂ ਭਵਿੱਖ ’ਚ ਵੀ ਜਾਰੀ ਰਹਿਣਗੀਆਂ।
