ਕੋਟਕਪੂਰਾ, 16 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਉੱਘੀ ਸੰਸਥਾ ਦਸਮੇਸ਼ ਪਬਲਿਕ ਸਕੂਲ, ਕੋਟਕਪੂਰਾ ਆਪਣੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਹਮੇਸ਼ਾ ਹੀ ਜਾਣੀ ਜਾਂਦੀ ਰਹੀ ਹੈ। ਇਸੇ ਲੜੀ ਤਹਿਤ ਸਕੂਲ ਮੁਖੀ ਸ੍ਰੀ ਅਜੇ ਕੁਮਾਰ ਸ਼ਰਮਾ ਜੀ ਦੀ ਯੋਗ ਅਗਵਾਈ ਅਧੀਨ ਅਜ਼ਾਦੀ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਸਟੇਡੀਅਮ ਵਿਖੇ ਐੱਸ.ਡੀ.ਐੱਮ. ਕੋਟਕਪੂਰਾ ਮੈਡਮ ਵੀਰਪਾਲ ਕੌਰ ਦੁਆਰਾ ਸਕੂਲ ਦੇ ਦੋ ਵਿਦਿਆਰਥੀਆਂ ਜਸਨੂਰ ਕੌਰ ਸਿੱਧੂ ਨੂੰ ਖੇਡ ਨੈੱਟਬਾਲ ਚੈਂਪੀਅਨਸ਼ਿਪ ਅਧੀਨ-14 ਵਿੱਚ ਨੈਸ਼ਨਲ ਪੱਧਰ ‘ਤੇ ਵਧੀਆ ਪ੍ਰਦਰਸ਼ਨ ਕਰਨ ਲਈ ਸਨਮਾਨਿਤ ਕੀਤਾ ਗਿਆ ਅਤੇ ਗੁਰਮਨ ਸਿੰਘ ਨੂੰ ਅੰਤਰਰਾਸ਼ਟਰੀ ਪੰਜਾਬੀ ਉਲੰਪੀਆਡ ਵਿੱਚ ਰਾਜ ਪੱਧਰੀ ਮੈਰਿਟ ਵਿੱਚ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਜੋ ਕਿ ਸਮੁੱਚੇ ਇਲਾਕਾ ਵਾਸੀਆਂ ਲਈ ਮਾਣ ਵਾਲੀ ਪ੍ਰਾਪਤੀ ਹੈ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਜਨਰਲ ਡਾਇਰੈਕਟਰ ਸ੍ਰ. ਜਸਬੀਰ ਸਿੰਘ ਸੰਧੂ ਅਤੇ ਹੋਰ ਅਹੁਦੇਦਾਰਾਂ ਨੇ ਸਕੂਲ ਮੁਖੀ ਸ੍ਰੀ ਅਜੇ ਕੁਮਾਰ ਸ਼ਰਮਾ ਜੀ, ਕੋਆਰਡੀਨੇਟਰਜ਼, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੀ ਖੁਸ਼ੀ ਸਾਂਝੀ ਕਰਦਿਆਂ ਵਧਾਈ ਸੰਦੇਸ਼ ਭੇਜਿਆ ਅਤੇ ਆਉਣ ਵਾਲੇ ਸਮੇਂ ਵਿੱਚ ਇਸੇ ਤਰ੍ਹਾਂ ਸਕੂਲ ਦਾ ਨਾਮ ਰੌਸ਼ਨ ਕਰਨ ਦਾ ਸੁਨੇਹਾ ਵੀ ਦਿੱਤਾ।

