ਅਸੀਂ ਹਜ਼ਾਰਾਂ ਸੂਰਮਿਆਂ ਦੀਆਂ ਕੁਰਬਾਨੀਆਂ ਕਾਰਨ ਹੀ ਅਜ਼ਾਦੀ ਦੀ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ : ਪ੍ਰਿੰਸੀਪਲ ਬਾਂਸਲ

ਫਰੀਦਕੋਟ, 17 ਅਗਸਤ (ਵਰਲਡ ਪੰਜਾਬੀ ਟਾਈਮਜ਼)
‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈਕਾ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਹਰ ਖਾਸ ਦਿਵਸ ਨੂੰ ਬੜੇ ਉਤਸ਼ਾਹ ਅਤੇ ਹੁਲਾਸ ਨਾਲ ਮਨਾਉਂਦੀ ਹੈ। ਇਸ ਸੰਸਥਾ ਦੇ ਵਿਹੜੇ ਵਿੱਚ 78 ਵਾਂ ਅਜ਼ਾਦੀ ਦਿਵਸ ਵੀ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਪੋ੍ਰਗਰਾਮ ਦਾ ਅਗਾਜ਼ ਸਵੇਰ ਦੀ ਸਭਾ ਦੌਰਾਨ ਦੇਸ਼ ਭਗਤੀ ਦੇ ਗੀਤ “ਮਿੱਟੀ ਵਿੱਚ ਮਿਲ ਜਾਵਾਂ” ਨਾਲ ਹੋਇਆ। ਇਸ ਤੋਂ ਬਾਅਦ ਨਰਸਰੀ ਅਤੇ ਐਲ.ਕੇ.ਜੀ ਦੇ ਵਿਦਿਆਰਥੀਆਂ ਵੱਲੋਂ “ਟਾਇਨੀ ਟੌਟਸ ਡਾਂਸ ਸ਼ੋਅ” ਪੇਸ਼ ਕੀਤਾ ਗਿਆ। ਯੂ.ਕੇ.ਜੀ ਅਤੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ “ਜੂਨੀਅਰਜ਼ ਡਾਂਸ ਸ਼ੋਅ” ਪੇਸ਼ ਕੀਤਾ। ਡਾਂਸ ਪੇਸ਼ ਕਰਦੇ ਇਹ ਨੰਨੇ ਡਾਂਸਰ ਬੜੇ ਮਨਮੋਹਕ ਲੱਗ ਰਹੇ ਸਨ। ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਦਾ ਇੱਕ ਸਮੂਹਿਕ ਗਾਣ ਵੀ ਪੇਸ਼ ਕੀਤਾ ਗਿਆ। ਦੂਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ‘ਹਮ ਹਿੰਦੁਸਤਾਨੀ’ ਗੀਤ ਉੱਤੇ ਡਾਂਸ ਕਰਕੇ ਬੱਲੇ-ਬੱਲੇ ਕਰਵਾ ਦਿੱਤੀ। ਤਿਰੰਗੇ ਦੇ ਰੰਗਾਂ ਵਿੱਚ ਸਜੇ ਵਿਦਿਆਰਥੀ ਸਮੁੱਚਾ ਹਿੰਦੁਸਤਾਨ ਲੱਗ ਰਹੇ ਸਨ। ਸਕੂਲ ਦੇ ਐਨ.ਸੀ.ਸੀ. ਦੇ ਕੇਡਿਟਾਂ ਅਤੇ ਨੇਵੀ ਕੇਡਿਟਸ ਨੇ ਵੀ ਸਟੇਜ਼ ‘ਤੇ ਆਪਣੀ ਹਾਜ਼ਰੀ ਲਵਾਈ। ਇਸ ਤੋਂ ਬਿਨਾਂ ਸਕੂਲ ਵਿੱਚ ਕਾਰਡ ਮੇਕਿੰਗ, ਹੋਮ ਡੈਕੋਰੇਸ਼ਨ, ਹੈਗਿੰਗ ਡੈਕੋਰੇਸ਼ਨ, ਪੋਸਟਰ ਮੇਕਿੰਗ, ਅਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਅਤੇ ਤਿਰੰਗਾ ਬਣਾਉਣ ਅਤੇ ਡਿਸਪਲੇਅ ਬੋਰਡ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ-ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕੀਤਾ ਅਤੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਅੱਜ ਅਸੀਂ ਹਜ਼ਾਰਾਂ ਸੂਰਮਿਆਂ ਦੀਆਂ ਕੁਰਬਾਨੀਆਂ ਕਾਰਨ ਹੀ ਅਜ਼ਾਦੀ ਦੀ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ ਅਤੇ ਸਾਡਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਉਨਾਂ ਦੇ ਸੁਪਨਿਆਂ ਨੂੰ ਜੀਵਤ ਰੱਖੀਏ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਵੀ ਮੌਜ਼ੂਦ ਸਨ।

