ਕੋਟਕਪੂਰਾ, 10 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀ ਪੜਾਈ ਦੇ ਨਾਲ-ਨਾਲ ਖੇਡਾਂ ’ਚ ਵੀ ਮੋਹਰੀ ਹਨ। ਜਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ-2024 ਫ਼ਰੀਦਕੋਟ ਬਲਾਕ, ਜਿਸ ਦਾ ਆਯੋਜਨ ਜਿਲਾ ਖੇਡ ਸਪੋਰਟਸ ਕੋਆਰਡੀਨੇਟਰ ਮੈਡਮ ਕੇਵਲ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੇ ਗਏ ਹਨ, ਜਿਸ ’ਚ ਮਾਊਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ ਪੰਕਜ ਗੁਲਾਟੀ ਨੇ ਕਿਹਾ ਕਿ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਨਾਂ ਖੇਡਾਂ ’ਚ ਕਿਕਟ ਅੰਡਰ-17 ਲੜਕੀਆਂ ਨੇ ਮੁਕਾਬਲੇ ਵਿੱਚ ਦੂਜਾ ਸਥਾਨ, ਅੰਡਰ-14 ਲੜਕਿਆਂ ਕਿ੍ਰਕਟ ਮੁਕਾਬਲਿਆਂ ’ਚ ਦੂਜਾ, ਰੈਸਲਿੰਗ ਮੁਕਾਬਲਿਆਂ ਵਿੱਚ ਫ਼ਤਹਿਵੀਰ ਸਿੰਘ ਨੇ ਪਹਿਲਾ ਅਤੇ ਉਦੇਵੀਰ ਸਿੰਘ ਨੇ ਦੂਜਾ, ਤਾਈਕਵਾਂਡੋ ਲੜਕੇ ਅੰਡਰ-19 ਮੁਕਾਬਲੇ ਵਿੱਚ ਅਨਿਕੇਤ ਤਿਵਾੜੀ ਨੇ ਪਹਿਲਾ, ਨਵਰਾਜ ਸਿੰਘ ਸੰਧੂ ਨੇ ਦੂਜਾ, ਤਾਈਕਵਾਂਡੋ ਲੜਕੀਆਂ ਅੰਡਰ-17 ਕੋਮਲਪ੍ਰੀਤ ਕੌਰ ਨੇ ਦੂਜਾ, ਬੋਕਸਿੰਗ ਅੰਡਰ-17 ਮੁਕਾਬਲਿਆਂ ਵਿੱਚ ਹਰਜਸ਼ਨ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਤ ’ਚ ਚੇਅਰਮੈਨ ਚਮਨ ਲਾਲ ਗੁਲਾਟੀ ਅਤੇ ਪਿ੍ਰੰਸੀਪਲ ਡਾ. ਸੁਰੇਸ਼ ਸ਼ਰਮਾ ਨੇ ਜੇਤੂ ਖਿਡਾਰੀਆਂ ਨੂੰ ਸਕੂਲ ਪਰਤਣ ’ਤੇ ਸਟੇਜ ਉੱਪਰ ਮੈਡਲ ਪਾ ਕੇ ਸਨਮਾਨਿਤ ਕਰਦਿਆਂ ਉਨਾਂ ਅਤੇ ਉਨਾਂ ਦੇ ਮਾਪਿਆਂ ਨੂੰ ਉਨਾਂ ਦੀ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਉਨਾਂ ਸਕੂਲ ਦੇ ਡੀ.ਪੀ.ਈ. ਮਨਦੀਪ ਕੁਮਾਰ ਅਤੇ ਮਨਜੋਧ ਸਿੰਘ ਨੂੰ ਵੀ ਵਧਾਈ ਦਿੰਦਿਆਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅੱਗੇ ਵਧਦਾ ਰਹੇਗਾ।