ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਜਨਤਾ ਵਿਚ ਰਹਿ ਕੇ ਹਲਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਾਂਗਾ : ਵਿਧਾਇਕ ਅਮੋਲਕ ਸਿੰਘ
ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਅਦਾਰਿਆਂ ਵਿਚ ਕਿਸੇ ਤਰ੍ਹਾਂ ਦਾ ਵੀ ਭਿ੍ਸਟਾਚਾਰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਵੀ ਸਰਕਾਰੀ ਅਦਾਰਿਆਂ ਵਿਚ ਤੰਗੀ ਪ੍ਰੇਸਾਨੀ ਆਉਂਦੀ ਹੈ ਤਾਂ ਉਸ ’ਤੇ ਵਿਸੇਸ ਗੌਰ ਕਰਦਿਆਂ ਪਹਿਲ ਦੇ ਆਧਾਰ ’ਤੇ ਸੁਣਵਾਈ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਨੇ ਆਪਣੇ ਸਥਾਨਕ ਜੈਤੋ-ਬਠਿੰਡਾ ਰੋਡ ਉੱਪਰ ਸਥਿਤ ਮੁੱਖ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਜੈਤੋ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਭਿ੍ਸਟਾਚਾਰ ਮੁਕਤ ਕਰਨ ਦਾ ਲੋਕਾਂ ਨਾਲ ਵਾਅਦਾ ਕੀਤਾ ਹੈ, ਇਸ ਦੇ ਨਾਲ-ਨਾਲ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਵੀ ਵਾਅਦਾ ਕੀਤਾ ਸੀ, ਉਸ ਲੜੀ ਤਹਿਤ ਸਰਕਾਰ ਦੇ ਅੱਜ ਸੱਤਾ ਵਿਚ ਆਉਂਦਿਆਂ ਪੌਣੇ ਤਿੰਨ ਸਾਲ ਹੋ ਗਏ ਹਨ ਅਤੇ ਰੋਜ਼ਾਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਹਿਤ ਲਈ ਇਤਿਹਾਸਕ ਫ਼ੈਸਲਿਆਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਭਲਾਈ ਦੇ ਫ਼ੈਸਲਿਆਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਦਰਜਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਬਹੁਤ ਸਾਰੀਆਂ ਸ਼ਿਕਾਇਤਾਂ ਮੌਕੇ ’ਤੇ ਸਬੰਧਿਤ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦੇ ਕੇ ਹੱਲ ਵੀ ਕਰਵਾਈਆਂ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਉਹ ਲੋਕਾਂ ਦੇ ਵਿਧਾਇਕ ਦੇ ਨਾਲ-ਨਾਲ ਸੇਵਾਦਾਰ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਜਨਤਾ ਵਿਚ ਰਹਿ ਕੇ ਹਲਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਦੇ ਰਹਿਣਗੇ। ਇਸ ਮੌਕੇ ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ‘ਆਪ’ ਕਿਸਾਨ ਵਿੰਗ ਪੰਜਾਬ ਦੇ ਸੂਬਾ ਸਕੱਤਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ‘ਆਪ’ ਬਲਾਕ ਜੈਤੋ ਦੇ ਪ੍ਰਧਾਨ ਮਨਜਿੰਦਰਪਾਲ ਸਿੰਘ ‘ਲਾਡੀ ਗਿੱਲ’ ਮੱਤਾ, ‘ਆਪ’ ਦੇ ਸੀਨੀਅਰ ਆਗੂ ਹਰਦੀਪਕ ਸਿੰਘ ਢਿੱਲੋਂ ਦਬੜ੍ਹੀਖਾਨਾ, ‘ਆਪ’ ਬਲਾਕ ਜੈਤੋ ਦੇ ਪ੍ਰਧਾਨ ਤਰਵਿੰਦਰ ਸਿੰਘ ‘ਕਿੰਦਾ ਢਿੱਲੋਂ’ ਕੋਠੇ ਰਾਮਸਰ ਵਾਲੇ, ‘ਆਪ’ ਦੇ ਸੀਨੀਅਰ ਆਗੂ ਹਰਜੀਤ ਸਿੰਘ ਬਰਾੜ ਸਿਬੀਆਂ, ‘ਆਪ’ ਦੇ ਸੀਨੀਅਰ ਆਗੂ ਨੰਬਰਦਾਰ ਸੰਦੀਪ ਸਿੰਘ ਬਰਾੜ ਰੋੜੀਕਪੂਰਾ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਦੇ ਸੀਨੀਅਰ ਆਗੂ ਨਗਰ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਸੁਖਰੀਤ ਸਿੰਘ ਰੋਮਾਣਾ, ‘ਆਪ’ ਪਾਰਟੀ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਧਰਮਿੰਦਰਪਾਲ ਸਿੰਘ ‘ਤੋਤਾ’, ‘ਆਪ’ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਪਾਰਟੀ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਨਿਰਮਲ ਸਿੰਘ ਡੇਲਿਆਂਵਾਲੀ, ‘ਆਪ’ ਪਾਰਟੀ ਦੇ ਸੀਨੀਅਰ ਆਗੂ ਹਰਮੇਲ ਸਿੰਘ ਬਾਠ ਕਰੀਰਵਾਲੀ, ‘ਆਪ’ ਪਾਰਟੀ ਦੇ ਸੀਨੀਅਰ ਆਗੂ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਪਾਰਟੀ ਦੇ ਸੀਨੀਅਰ ਆਗੂ ਹਰਪਿਆਰ ਸਿੰਘ ਚਹਿਲ ਉਕੰਦਵਾਲਾ, ‘ਆਪ’ ਦੇ ਸੀਨੀਅਰ ਆਗੂ ਗੁਰਪ੍ਰੇਮ ਸਿੰਘ ਵਾਂਦਰ ਕੋਠੇ ਬਾਬਾ ਚੰਦ ਸਿੰਘ ਵਾਲੇ (ਮੱਤਾ), ਦੀ ਜੈਤੋ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਜੈਤੋ ਦੇ ਪ੍ਰਧਾਨ ਤਹਿਸੀਲਦਾਰ ਸਿੰਘ ਸਿੱਧੂ ਕੁੱਦੋਂ ਪੱਤੀ ਜੈਤੋ, ‘ਆਪ’ ਦੇ ਨੌਜਵਾਨ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਆਦਿ ਵੀ ਹਾਜ਼ਰ ਸਨ।