ਫਰੀਦਕੋਟ , 19 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਸੇਵਾ ਦਲ ਦੇ ਪ੍ਰਧਾਨ ਲਾਲਜੀ ਦੇਸਾਈ, ਕਾਂਗਰਸ ਪ੍ਰਧਾਨ ਮਲਿਕ ਅਰਜੁਨ, ਦਵਿੰਦਰ ਯਾਦਵ ਅਤੇ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਪਿੰਦਰ ਸ਼ਰਮਾ ਨੂੰ ਅਨੁਸਾਸ਼ਨ ਕਮੇਟੀ ਸੇਵਾ ਦਲ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਭਵਨ ਸੈਕਟਰ 15ਏ ਚੰਡੀਗੜ੍ਹ ਦਫਤਰ ਵੱਲੋਂ ਜਾਰੀ ਕੀਤਾ ਗਿਆ ਨਿਯੁਕਤੀ ਪੱਤਰ ਸਾਬਕਾ ਜੇਲ੍ਹ ਮੰਤਰੀ ਉਪਿੰਦਰ ਸ਼ਰਮਾ, ਜਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਕੋਟਕਪੂਰਾ ਹਲਕੇ ਦੇ ਇੰਚਾਰਜ ਅਜੈਪਾਲ ਸਿੰਘ ਸੰਧੂ, ਡਾ. ਜੰਗੀਰ ਸਿੰਘ ਪੰਜਾਬ ਸਕੱਤਰ ਸੇਵਾ ਦਲ ਦੀ ਅਗਵਾਈ ਹੇਠ ਕਾਂਗਰਸ ਕਮੇਟੀ ਵੱਲੋਂ ਸੇਵਾ ਦਲ ਦੇ ਜਿਲ੍ਹਾ ਫਰੀਦਕੋਟ ਦੇ ਕਾਰਜਕਾਰੀ ਪ੍ਰਧਾਨ ਬੋਹੜ ਸਿੰਘ ਘਾਰੂ ਨੂੰ ਸੌਂਪਿਆ ਗਿਆ। ਇਸ ਮੌਕੇ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ’ਚ ਹਰ ਵਰਗ ਦਾ ਦਿਲੋਂ ਸਤਿਕਾਰ ਕੀਤਾ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਪੱਕੀ ਬਣਨ ਜਾ ਰਹੀ ਹੈ। ਇਸ ਮੌਕੇ ਬੋਹੜ ਸਿੰਘ ਘਾਰੂ ਨੇ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਮੈਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ।