ਫਰੀਦਕੋਟ, 26 ਸਤੰਬਰ (ਵਰਲਡ ਪੰਜਾਬੀ ਟਾਈਮਜ਼)
2020 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼੍ਰੀ ਓਜਸਵੀ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸ਼੍ਰੀ ਓਜਸਵੀ ਆਈ.ਏ.ਐਸ. ਇਸ ਤੋਂ ਪਹਿਲਾਂ ਵਧੀਕ ਮੁੱਖ ਪ੍ਰਸਾਸਕ ਦੇ ਤੌਰ ’ਤੇ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੂੰ ਰਾਜ ’ਚ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ ’ਤੇ ਕੰਮ ਕਰਨ ਦਾ ਤਜਰਬਾ ਹੈ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ-ਸੁਥਰਾ ਪ੍ਰਸ਼ਾਸਨ ਅਤੇ ਸਮੇਂ ਸਿਰ ਸੇਵਾਵਾਂ ਦੇਣ ਲਈ ਵਚਨਬੱਧ ਹਨ ਤੇ ਕਿਸੇ ਨੂੰ ਵੀ ਉਨ੍ਹਾਂ ਦੇ ਦਫਤਰ ਨਾਲ ਸਬੰਧਤ ਕੰਮਾਂ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਲੋਕ ਉਨ੍ਹਾਂ ਨੂੰ ਬਿਨਾਂ ਝਿਜਕ ਕਿਸੇ ਵੀ ਸਮੇਂ ਮਿਲ ਸਕਦੇ ਹਨ।