ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਦੇ ਸਵਾਗਤ, ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤੀ ਗਈ

ਜੈਤੋ/ਕੋਟਕਪੂਰਾ, 27 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿਲਵਰ ਆਕਸ ਸਕੂਲ ਸੇਵੇਵਾਲਾ ਹਮੇਸ਼ਾ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਕੇ ਉਨ੍ਹਾਂ ਨੂੰ ਹੋਰ ਉਚਾਈਆਂ ਤੱਕ ਪਹੁੰਚਣ ਲਈ ਪ੍ਰੇਰਿਤ ਕਰਨ ਵਿੱਚ ਵਿਸ਼ਵਾਸ ਰੱਖਦਾ ਹੈ। ਇਸ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਆਪਕ ਸੰਸਾਰ ਲਈ ਅਟੁੱਟ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ। ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿਚ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪੌਲ ਸੇਖੋਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿੰਅਕਾ ਮਹਿਤਾ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਦੇ ਸਵਾਗਤ, ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਮੌਕੇ
ਵਿਦਿਆਰਥੀਆਂ ਵੱਲੋਂ ਬਹੁਤ ਹੀ ਸੁੰਦਰ ਅਤੇ ਮਨ ਨੂੰ ਮੋਹ ਲੈਣ ਵਾਲਾ ਭੰਗੜਾ ਪੇਸ਼ ਕੀਤਾ ਗਿਆ। ਇਸ ਸਮਾਗਮ ਦੌਰਾਨ ਇਸ ਸੈਸ਼ਨ 2024-25 ਵਿੱਚ ਜਮਾਤ ਨਰਸਰੀ ਤੋਂ ਦਸਵੀਂ ਜਮਾਤ ਤੱਕ ਕਰਵਾਈਆਂ ਗਈਆਂ ਸੱਭਿਆਚਾਰਕ, ਰਚਨਾਤਮਕ, ਇੰਡੋਰ ਅਤੇ ਆਊਟਡੋਰ ਗਤੀਵਿਧੀਆਂ ਅਤੇ ਖੇਡ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਡਾਇਰੈਕਟਰ ਸ਼੍ਰੀਮਤੀ ਬਰਿੰਦਰ ਪਾਲ ਸੇਖੋਂ ਅਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਮਹਿਤਾ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪੌਲ ਸੇਖੋਂ ਨੇ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪੇ੍ਰਿਤ ਕੀਤਾl ਉਹਨਾਂ ਨੇ ਹੋਰ ਬੱਚਿਆਂ ਨੂੰ ਵੀ ਉਹਨਾਂ ਦੀ ਤਰ੍ਹਾਂ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਅਤੇ ਯੋਗਤਾ ਦਿਖਾਉਣ ਲਈ ਪ੍ਰੇਰਿਤ ਕੀਤਾ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਵਿਦਿਆਰਥੀ ਆਤਮ-ਵਿਸ਼ਵਾਸ ਅਤੇ ਦ੍ਰਿੜ ਇਰਾਦੇ ਨਾਲ ਅੱਗੇ ਵਧਦਾ ਹੈ ਤਾਂ ਸਫਲਤਾ ਉਸ ਦੇ ਪੈਰ ਚੁੰਮਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਂ ਜਾਂ ਮੌਕਾ ਬਰਬਾਦ ਨਾ ਕਰਨ ਦੀ ਸਲਾਹ ਦਿੱਤੀ, ਉਨ੍ਹਾਂ ਮਾਪਿਆਂ ਨੂੰ ਸਿਰਫ ਅੰਕਾਂ ਨਾਲ ਨਾ ਜਾਣ ਅਤੇ ਹਰ ਖੇਤਰ ਵਿੱਚ ਆਪਣੇ ਬੱਚਿਆਂ ਦੀ ਮਦਦ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅਜਿਹੇ ਹੁਸ਼ਿਆਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਪਾਲਣ ਪੋਸ਼ਣ ਵਿੱਚ ਮਾਪਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ, ਜਿਸ ਨਾਲ ਬੱਚੇ ਅਹਿਮ ਮੁਕਾਮ ਹਾਸਲ ਕਰਕੇ ਨਵਾਂ ਰਿਕਾਰਡ ਕਾਇਮ ਕਰ ਸਕਦੇ ਹਨ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਮਹਿਤਾ ਨੇ ਵਿਦਿਆਰਥੀਆਂ ਨੂੰ ਕਿਹਾ ਇਹ ਤੁਹਾਡੀ ਸਖ਼ਤ ਮਿਹਨਤ, ਦ੍ਰਿੜਤਾ ਅਤੇ ਲਗਨ ਸਿੱਖਿਆ ਦੀ ਸ਼ਕਤੀ ਅਤੇ ਸਾਡੇ ਵਿੱਚੋਂ ਹਰ ਇੱਕ ਦੇ ਅੰਦਰ ਮੌਜੂਦ ਪ੍ਰਤਿਭਾਵਾਂ ਦੇ ਪ੍ਰਮਾਣ ਹਨ। ਇਸ ਤੋਂ ਇਲਾਵਾ ਮੈਂ ਆਪਣੇ ਅਧਿਆਪਕਾਂ, ਸਟਾਫ਼ ਅਤੇ ਬੱਚਿਆਂ ਦੇ ਮਾਤਾ-ਪਿਤਾ ਦਾ ਉਹਨਾਂ ਦੇ ਅਟੁੱਟ ਸਮਰਥਨ ਅਤੇ ਉਤਸ਼ਾਹ ਲਈ ਧੰਨਵਾਦ ਕਰਦੀ ਹਾਂ। ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ।
