ਫਰੀਦਕੋਟ, 30 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬ੍ਰੀਗੇਡੀਅਰ ਹਰਦੀਪ ਸਿੰਘ ਚੌਹਾਨ ਐੱਨ.ਸੀ.ਸੀ. ਗਰੁੱਪ ਹੈੱਡਕਵਟਾਰਜ਼, ਲੁਧਿਆਣਾ ਬਾਬਾ ਸ਼ੇਖ ਫਰੀਦ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਆਪਣੇ ਪਰਿਵਾਰ ਸਮੇਤ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫ਼ਰੀਦਕੋਟ ਦੇ ਪ੍ਰੈਜੀਡੈਂਟ ਸ. ਸਿਮਰਜੀਤ ਸਿੰਘ ਸੇਖੋ ਜੀ ਨੇ ਫਰੀਦਕੋਟ ਪੁਹੰਚਣ ‘ਤੇ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਸੁਸਾਇਟੀ ਦੇ ਪ੍ਰਬੰਧਕ ਅਤੇ ਖਜਾਨਚੀ ਸ. ਗੁਰਇੰਦਰ ਮੋਹਨ ਸਿੰਘ ਜੀ ਵੱਲੋਂ ਉਹਨਾਂ ਨੂੰ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਦੁਸ਼ਾਲਾ ਪਾ ਕੇ ਅਤੇ ਹੈੱਡ ਗ੍ਰੰਥੀ ਵੱਲੋਂ ਉਹਨਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਬ੍ਰੀਗੇਡੀਅਰ ਸ. ਹਰਦੀਪ ਸਿੰਘ ਚੌਹਾਨ ਜੀ ਨੇ ਕਿਹਾ ਕਿ ਉਹ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਪਾ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ।