ਫਰੀਦਕੋਟ, 2 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਫਰੀਦਕੋਟ ਦੇ ਦਸਮੇਸ਼ ਪਬਲਿਕ ਸਕੂਲ ਵਿੱਚ ਹੋਏ ਜ਼ਿਲਾ ਪੱਧਰੀ ਪ੍ਰਾਇਮਰੀ ਜਮਾਤਾਂ ਦੇ ਸਕੈਟਿੰਗ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਅਤੇ ਬਰਾਊਜ਼ ਮੈਡਲ ਜਿੱਤੇ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਜ਼ਿਲਾ ਪੱਧਰ ਦੀਆਂ ਸਕੂਲੀ ਖੇਡਾਂ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਪ੍ਰਭਮੀਤ ਕੌਰ ਰਨੌਤਾ ਸਪੁੱਤਰੀ ਧਰਮਿੰਦਰ ਸਿੰਘ ਰਨੌਤਾ ਨੇ ਜ਼ਿਲੇ ਵਿੱਚੋ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ। ਪ੍ਰਭਜੋਤ ਸਿੰਘ ਰਨੌਤਾ ਸਪੁੱਤਰ ਧਰਮਿੰਦਰ ਸਿੰਘ ਰਨੌਤਾ ਜ਼ਿਲੇ ਵਿੱਚੋਂ ਤੀਜਾ ਸਥਾਨ ਹਾਸਿਲ ਕਰਕੇ ਬਰਾਊਜ਼ ਮੈਡਲ ਪਕੀਤਾ। ਸਕੂਲ ਦੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀ, ਹਰਵਿੰਦਰ ਸਿੰਘ ਕੋਚ, ਮਨਪ੍ਰੀਤ ਸਿੰਘ ਕੋਚ ਅਤੇ ਸਮੂਹ ਸਟਾਫ ਹਾਜ਼ਰ ਸਨ।