ਫਰੀਦਕੋਟ , 3 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਨੈਸ਼ਨਲ ਐਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ਮੈਂਬਰ ਪੰਜਾਬ ਸਟੇਟ ਫਾਰਮਰ ਵਰਕਸ, ਸਾਬਕਾ ਜਿਲਾ ਸਿੱਖਿਆ ਅਫਸਰ, ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਵਿੰਗ ਫਰੀਦਕੋਟ ਦੇ ਜਿਲਾ ਪ੍ਰਧਾਨ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਪੰਚਾਇਤਾਂ ਦੀਆਂ ਚੋਣਾ ’ਚ ਸਰਬਸੰਮਤੀ ਨਾਲ ਆਪਣੇ ਪਿੰਡਾਂ ਦੇ ਪੰਚ ਅਤੇ ਸਰਪੰਚ ਦੀ ਚੋਣ ਕਰਨ ਤਾਂ ਜੋ ਪਿੰਡਾਂ ਵਿੱਚ ਕੋਈ ਪਾਰਟੀਬਾਜੀ ਨਾ ਬਣੇ, ਸਾਂਝੇ ਤੌਰ ’ਤੇ ਉਪਰਾਲੇ ਕਰ ਸਕਣ। ਹਰਪਾਲ ਸਿੰਘ ਢਿੱਲਵਾਂ ਨੇ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਸਰਬਸੰਮਤੀ ਹੋਵੇਗੀ, ਉਥੇ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦੀ ਵਾਧੂ ਗਰਾਂਟ ਦੇ ਨਾਲ-ਨਾਲ ਸਟੇਡੀਅਮ ਅਤੇ ਹੋਰ ਸਹੂਲਤਾਂ ਦੇਣ ਵਿੱਚ ਵੀ ਪਹਿਲ ਦਿੱਤੀ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਇਹ ਚੋਣਾਂ ਪੂਰੀ ਤਰਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਹੋ ਰਹੀਆਂ ਹਨ ਅਤੇ ਚੋਣ ਕਮਿਸ਼ਨ ਵਲੋਂ ਵੀ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਡਿਊ ਸਰਟੀਫਿਕੇਟ ਲੈਣ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਨੂੰ ਵੀ ਨੇ ਓਬਜੈਕਸ਼ਨ ਸਰਟੀਫਿਕੇਟ ਲੈਣ ਵਿੱਚ ਕੋਈ ਦਿੱਕਤ ਨਾ ਆਵੇ। ਹਰਪਾਲ ਸਿੰਘ ਢਿੱਲਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਬਣਾ ਕੇ ਪਿੰਡ ਵਿੱਚ ਵਿਚਾਰ ਕਰਕੇ ਸਰਬਸੰਮਤੀ ਨਾਲ ਪੰਚ ਅਤੇ ਸਰਪੰਚ ਚੁਣਨ ਅਤੇ ਲੋਕਤੰਤਰ ਦੀ ਮੱੁਢਲੀ ਇਕਾਈ ਪੰਚਾਇਤ ਨੂੰ ਮਜਬੂਤ ਕਰਨ।
