ਸੰਗਰੂਰ 15 ਜਨਵਰੀ,(ਜਗਦੀਪ ਸਿੰਘ ਐਡਵੋਕੇਟ/ਵਰਲਡ ਪੰਜਾਬੀ ਟਾਈਮਜ਼ )
ਦੀ ਮੰਗਵਾਲ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਰਵਿਸ ਸਭਾ ਵੱਲੋਂ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਭਾ ਦੇ ਪ੍ਰਧਾਨ ਸ. ਜਗਦੀਪ ਸਿੰਘ ਐਡਵੋਕੇਟ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਦੇ ਉੱਦਮ ਤੇ ਪ੍ਰੇਰਨਾ ਸਦਕਾ ਇਫਕੋ ਵੱਲੋਂ 80 ਦੇ ਕਰੀਬ ਲੋੜਵੰਦ ਵਿਅਕਤੀਆਂ ਨੂੰ ਕੰਬਲ ਵੰਡੇ ਗਏ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਕਰਨਵੀਰ ਸਿੰਘ ਰੰਧਾਵਾ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਸਨ। ਪ੍ਰਧਾਨਗੀ ਸ੍ਰੀ ਦਿਨੇਸ਼ ਜਿੰਦਲ ਇੰਚਾਰਜ ਇਫਕੋ ਸੰਗਰੂਰ ਨੇ ਕੀਤੀ। ਜਦ ਕਿ ਸ਼੍ਰੀਮਤੀ ਸਪਿੰਦਰ ਕੌਰ ਇੰਸਪੈਕਟਰ ਸਹਿਕਾਰੀ ਸਭਾਵਾਂ ਵਿਸ਼ੇਸ਼ ਮਹਿਮਾਨ ਅਤੇ ਸ. ਮਾਲਵਿੰਦਰ ਸਿੰਘ ਸੁਪਰਡੰਟ ਦਫਤਰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਸਨਮਾਨਤ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਸ. ਜਗਦੀਪ ਸਿੰਘ ਐਡਵੋਕੇਟ ਪ੍ਰਧਾਨ ਸਭਾ ਨੇ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਸਭਾ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਦੱਸਿਆ ਕਿ ਸਭਾ ਬੜੇ ਗੰਭੀਰ ਸੰਕਟਾਂ ਵਿੱਚੋਂ ਨਿੱਕਲ ਕੇ ਇਸ ਮੁਕਾਮ ਤੇ ਪਹੁੰਚੀ ਹੈ। ਉਨ੍ਹਾਂ ਨੇ ਆਪਣੀ ਸਮੁੱਚੀ ਟੀਮ ਦੇ ਸਹਿਯੋਗ ਦੀ ਪ੍ਰਸ਼ੰਸਾ ਕਰਦੇ ਹੋਏ ਇਫਕੋ ਦੇ ਅਧਿਕਾਰੀਆਂ ਅਤੇ ਸਾਹਿਕਾਰਤਾ ਵਿਭਾਗ ਦਾ ਧੰਨਵਾਦ ਕੀਤਾ। ਸ. ਗੋਬਿੰਦਰ ਸਿੰਘ ਨੇਤਾ ਭਾਰਤੀ ਕਿਸਾਨ ਯੂਨੀਅਨ ਨੇ ਵਿਭਾਗ, ਇਫਕੋ ਅਤੇ ਸਹਿਕਾਰੀ ਸਭਾ ਮੰਗਵਾਲ ਦੇ ਉੱਦਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਸਾਡੀ ਸਭਾ ਦੇ ਪ੍ਰਧਾਨ ਸ. ਜਗਦੀਪ ਸਿੰਘ ਐਡਵੋਕੇਟ ਦੀ ਸੁਚੱਜੀ ਦੇਖ ਰੇਖ ਦੇ ਸਦਕਾ ਹੀ ਸਹਿਕਾਰੀ ਸਭਾ ਦੀ ਹੋਂਦ ਬਰਕਰਾਰ ਰਹਿ ਸਕੀ ਹੈ। ਸ. ਕਰਨਵੀਰ ਸਿੰਘ ਰੰਧਾਵਾ ਡਿਪਟੀ ਰਜਿਸਟਰਾਰ ਨੇ ਕਿਹਾ ਕਿ ਅੱਜ ਦਾ ਸਮਾਗਮ ਬੜਾ ਪ੍ਰਭਾਵਸ਼ਾਲੀ ਹੈ। ਮਹਿਕਮੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇ ਕੇ ਸਭਾ ਨੂੰ ਸੰਕਟ ਵਿੱਚੋਂ ਕੱਢਿਆ ਅਤੇ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਸਭਾ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਫਕੋ ਦੇ ਇੰਚਾਰਜ ਸ੍ਰੀ ਦਿਨੇਸ਼ ਜਿੰਦਲ ਨੇ ਇਫਕੋ ਦੀਆਂ ਗਤੀਵਿਧੀਆਂ ਦੱਸਦੇ ਹੋਏ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਸਹਿਕਾਰੀ ਸਭਾ ਦੀ ਕਾਰਗੁਜਾਰੀ ਅਤੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕੀਤੀ ਅਤੇ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਸਭਾ ਨੂੰ ਖਾਦ ਅਤੇ ਹੋਰ ਵਸਤਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਮਾਗਮ ਵਿੱਚ ਸ. ਜਗਰਾਜ ਸਿੰਘ ਮੀਤ ਪ੍ਰਧਾਨ, ਅੰਗਰੇਜ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ, ਜਸਪਾਲ ਸਿੰਘ, ਸ੍ਰੀਮਤੀ ਸੁਨੀਤਾ ਸਾਰੇ ਕਮੇਟੀ ਮੈਂਬਰਾਨ ਅਤੇ ਪਿੰਡ ਦੇ ਪਤਵੰਤੇ ਸੱਜਣ ਜਿੰਨਾਂ ਵਿੱਚ ਗੁਰਦੀਪ ਸਿੰਘ ਮਿੰਟਾ, ਹਰਜਿੰਦਰ ਸਿੰਘ ਸਨੀ, ਗੋਬਿੰਦਰ ਸਿੰਘ, ਗੁਰਚਰਨ ਸਿੰਘ, ਰਾਹੁਲ ਸ਼ਰਮਾ, ਸਰਬਜੀਤ ਸਿੰਘ, ਨਿਹਾਲ ਸਿੰਘ ਮਾਨ, ਡਾ. ਭਗਵੰਤ ਸਿੰਘ, ਗੁਰਨਾਮ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ। ਸਭਾ ਦੇ ਮੀਤ ਪ੍ਰਧਾਨ ਜਗਰਾਜ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਭਾ ਦੇ ਸਕੱਤਰ ਸੰਦੀਪ ਸਿੰਘ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ।

