ਸਰੀ 16 ਜਨਵਰੀ ( ਹਰਦਮ ਮਾਨ/ ਵਰਲਡ ਪੰਜਾਬੀ ਟਾਈਮਜ਼)
ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਧੰਨ ਧੰਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਦਰਬਾਰ ਹਾਲ ਵਿੱਚ ਇੱਕ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ। ਇਸ ਕਵੀ ਦਰਬਾਰ ਵਿੱਚ ਪਲਵਿੰਦਰ ਸਿੰਘ ਰੰਧਾਵਾ, ਹਰਸ਼ਰਨ ਕੌਰ, ਬਲਬੀਰ ਸਿੰਘ ਸੰਘਾ, ਪ੍ਰਮਜੀਤ ਕੌਰ ਜੱਬਲ, ਬਿੱਕਰ ਸਿੰਘ ਖੋਸਾ, ਸੁਰਜੀਤ ਸਿੰਘ ਮਾਧੋਪੁਰੀ, ਹਰਚੰਦ ਸਿੰਘ ਬਾਗੜੀ, ਕਵਿੰਦਰ ਚੰਦ, ਬੰਤਾ ਸਿੰਘ ਸੱਭਰਵਾਲ, ਪ੍ਰਿਤਪਾਲ ਸਿੰਘ ਗਿੱਲ, ਹਰਚੰਦ ਸਿੰਘ ਗਿੱਲ, ਤਰਸੇਮ ਸਿੰਘ ਜੱਬਲ, ਤਰਸੇਮ ਸਿੰਘ ਭਲੂਰੀਆ, ਗੁਰਮੀਤ ਸਿੰਘ ਕਾਲਕਟ, ਗੁਰਦਰਸ਼ਨ ਸਿੰਘ ਬਾਦਲ ਅਤੇ ਸੁਰਿੰਦਰ ਸਿੰਘ ਜੱਬਲ ਨੇ ਆਪਣੀਆਂ ਕਾਵਿ ਰਚਨਾਵਾਂ ਰਾਹੀਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਵਿਚਾਰਾਂ ਅਤੇ ਸ਼ਹਾਦਤੀ ਆਦਰਸ਼ਾਂ ਨੂੰ ਕਾਵਿ ਰੂਪ ਵਿੱਚ ਸੰਗਤ ਨਾਲ ਸਾਂਝਾ ਕੀਤਾ। ਇਹ ਕਵੀ ਦਰਬਾਰ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਕਵੀ ਦਰਬਾਰ ਦੌਰਾਨ ਸਟੇਜ ਦੀ ਜ਼ਿੰਮੇਵਾਰੀ ਸੁਸਾਇਟੀ ਦੇ ਪਬਲਿਕ ਰਿਲੇਸ਼ਨ ਸੁਰਿੰਦਰ ਸਿੰਘ ਜੱਬਲ ਵੱਲੋਂ ਬੜੀ ਸੁਚੱਜੀ ਤਰ੍ਹਾਂ ਨਿਭਾਈ ਗਈ। ਉਨ੍ਹਾਂ ਨੇ ਆਪਣੀ ਲਿਖੀ ਕਵਿਤਾ ਵੀ ਪੇਸ਼ ਕਰਕੇ ਸਮਾਗਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ। ਕਵੀ ਦਰਬਾਰ ਦੀ ਸਮਾਪਤੀ ਉਪਰੰਤ ਪ੍ਰਬੰਧਕ ਕਮੇਟੀ ਵੱਲੋਂ ਇਸ ਕਵੀ ਦਰਬਾਰ ਵਿੱਚ ਹਿੱਸਾ ਲੈਣ ਵਾਲੇ ਸਾਰੇ ਕਵੀਆਂ ਨੂੰ ਯਾਦਗਾਰੀ ਟ੍ਰਾਫੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।

