ਬਠਿੰਡਾ 21 ਜਨਵਰੀ(ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੱਤਰਕਾਰੀ ਦੇ ਖੇਤਰ ਵਿੱਚ ਆਪਣੀ ਇੱਕ ਵਿਲੱਖਣ ਪਛਾਣ ਬਣਾ ਚੁੱਕੇ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ(ਰਜਿ )ਦੇ ਸਮੂਹ ਅਹੁਦੇਦਾਰਾਂ ਵੱਲੋਂ ਅੱਜ ਬਠਿੰਡਾ ਵਿੱਚ ਆਏ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਡਾ. ਜੋਯਤੀ ਯਾਦਵ ਬੈਂਸ(ਆਈ ਪੀ ਐੱਸ 2019 ਬੈਚ)ਨਾਲ੍ ਇੱਕ ਰਸਮੀ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ “ਜੀ ਆਇਆਂ ਆਖਿਆ” । ਇਸ ਮੌਕੇ ਅਹੁਦੇਦਾਰਾਂ ਵੱਲੋਂ ਮੈਡਮ ਨੂੰ ਸਨਮਾਨ ਵਜੋਂ ਇੱਕ ਸੁੰਦਰ ਗੁਲਦਸਤਾ ਵੀ ਭੇਂਟ ਕੀਤਾ ਗਿਆ ਜਿਸਤੇ ਐੱਸ ਐੱਸ ਪੀ ਬਠਿੰਡਾ ਵੱਲੋਂ ਕਲੱਬ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਕਲੱਬ ਦੇ ਸਰਪ੍ਰਸਤ ਭਾਈ ਜਸਕਰਨ ਸਿੰਘ ਸਿਵੀਆਂ ਵੱਲੋਂ ਕਲੱਬ ਦੀਆਂ ਗਤੀਵਿਧੀਆਂ ਤੇ ਮਿਸ਼ਨ ਬਾਰੇ ਜ਼ਿਲ੍ਹਾ ਪੁਲਿਸ ਕਪਤਾਨ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਧਾਨ ਗੁਰਜੀਤ ਚੌਹਾਨ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਚਹਿਲ,,ਖਜਾਨਚੀ ਨਸੀਬਚੰਦ ਸ਼ਰਮਾ, ਸੀਨੀਅਰ ਪੱਤਰਕਾਰ ਸੱਤਪਾਲ ਮਾਨ, ਜਸਵੀਰ ਸਿੰਘ ਕਟਾਰ ਸਿੰਘ ਵਾਲਾ,ਸਲਾਹਕਾਰ ਰਾਜ ਕੁਮਾਰ ਆਦਿ ਪੱਤਰਕਾਰ ਹਾਜ਼ਰ ਸਨ।
