5 ਕਿਲੋ ਭਾਰ ਵਰਗ ਵਿੱਚ ਪਿੰਡ ਖੋਖਰ (ਬਠਿੰਡਾ) ਦੀ ਟੀਮ ਜੇਤੂ ਰਹੀ

ਕੋਟਕਪੂਰਾ, 21 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਕਲੇਰ ਵਿਖੇ ਸ਼ੇਖ ਫ਼ਰੀਦ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈਜ਼. ਦੇ ਸਹਿਯੋਗ ਨਾਲ ਤੀਜਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉੱਘੀਆਂ ਸ਼ਖਸੀਅਤਾਂ ਤੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਸਮੂਹ ਟੂਰਨਾਮੈਂਟ ਕਮੇਟੀ ਵਧਾਈ ਦੀ ਪਾਤਰ ਹੈ, ਜਿਨ੍ਹਾਂ ਨੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਵੱਡਾ ਉਪਰਾਲਾ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖੋ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਰਾਜ ਦੇ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਹੋਏ ਕਬੱਡੀ ਮੁਕਾਬਲਿਆਂ ਵਿਚ ਪਿੰਡ-ਖੋਖਰ (ਬਠਿੰਡਾ) ਨੇ 75 ਕਿੱਲੋ ਭਾਰ ਵਰਗ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ 21000 ਰੁਪਏ, ਪਿੰਡ ਪੱਥਰਾਲਾ (ਡੱਬਵਾਲੀ) ਨੇ ਦੂਜਾ ਸਥਾਨ ਹਾਸਿਲ ਕਰਕੇ 15000 ਰੁਪਏ, ਪਿੰਡ ਕਲੇਰ ਸ਼ੇਖ ਫਰੀਦ ਸਪੋਰਟ ਕਲੱਬ (ਫ਼ਰੀਦਕੋਟ) ਨੇ 62 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ 15000 ਰੁਪਏ, ਪਿੰਡ ਢੁੱਡੀ ਨੇ ਦੂਜਾ ਸਥਾਨ ਹਾਸਿਲ ਕਰਕੇ 8100 ਰੁਪਏ ਦੇ ਇਨਾਮ ਜਿੱਤੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਤੇਜ ਸਿੰਘ ਖੋਸਾ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਮਨਦੀਪ ਸਿੰਘ ਮਿੰਟੂ ਗਿੱਲ, ਮਨਜੀਤ ਸ਼ਰਮਾ ਜਿਲਾ ਸਕੱਤਰ ਸ਼ੋਸ਼ਲ ਮੀਡੀਆ, ਸਰਪੰਚ ਜਗਜੀਤ ਸਿੰਘ ਸੇਖੋਂ, ਪੰਚ ਸਪੂਰਨ ਸਿੰਘ ਸੇਖੋਂ, ਹਰਜਿੰਦਰ ਸਿੰਘ, ਜਗਸੀਰ ਸਿੰਘ, ਲਵਪ੍ਰੀਤ ਕੌਰ, ਰਾਣੀ ਕੌਰ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਦੀਪਕ ਧਿੰਗੜਾ, ਅਰਸ਼ ਸਿੰਘ ਸੇਖੋਂ, ਹੁਸਨਪ੍ਰੀਤ ਸਿੰਘ, ਗੁਰਲਾਲ ਸਿੰਘ ਸੇਖੋਂ, ਕਰਮਵੀਰ ਬਿੱਲਾ, ਹਰਜੀਤ ਸਿੰਘ ਬਾਜਾ ਆਦਿ ਵੀ ਹਾਜ਼ਰ ਸਨ।
