ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਵੀ ਕੀਤਾ ਤੁਰਤ ਨਿਪਟਾਰਾ
ਕੋਟਕਪੂਰਾ, 21 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਨੰਬਰਦਾਰ ਯੂਨੀਅਨ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸਪੀਕਰ ਸੰਧਵਾਂ ਨੇ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਯਕੀਨ ਦਵਾਇਆਂ ਕਿ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਨੰਬਰਦਾਰ ਯੂਨੀਅਨ ਨੇ ਸਪੀਕਰ ਸੰਧਵਾਂ ਨੂੰ ਮੰਗ ਪੱਤਰ ਸੌਂਪਿਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੰਬਰਦਾਰ ਯੂਨੀਅਨ ਦਾ ਕੈਲੰਡਰ ਵੀ ਜਾਰੀ ਕੀਤਾ। ਇਸ ਤੋਂ ਪਹਿਲਾਂ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਤਹਿਤ ਸਪੀਕਰ ਸੰਧਵਾਂ ਨੇ ਲੋਕਾਂ ਦੇ ਰੁਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮੁੱਦਿਆਂ ਦਾ ਮੌਕੇ ’ਤੇ ਹੀ ਹੱਲ ਕੀਤਾ। ਇਸ ਦੌਰਾਨ ਸਪੀਕਰ ਸੰਧਵਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਦੇ ਹੁਕਮ ਜਾਰੀ ਕਰਦੇ ਹੋਏ ਅਧਿਕਾਰੀਆਂ ਨੂੰ ਲੋਕ-ਹਿਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਲੋਕ ਮਿਲਣੀਆਂ ਰਾਹੀਂ ਲੋਕਾਂ ਤੱਕ ਸਰਕਾਰ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਪ੍ਰਸ਼ਾਸਨ ਨੂੰ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਵੱਡੀ ਗਿਣਤੀ ਨੰਬਰਦਾਰ ਯੂਨੀਅਨ ਅਤੇ ਹਲਕਾ ਨਿਵਾਸੀ ਹਾਜ਼ਰ ਸਨ।

