ਸ਼ਹਿਰ ਅੰਦਰ ਸਪੀਕਰ ਸੰਧਵਾਂ ਸਦਕਾ ਵਿਕਾਸ ਦੇ ਕੰਮ ਨਿਰੰਤਰ ਜਾਰੀ : ਚੈਅਰਮੈਨ

ਕੋਟਕਪੂਰਾ, 24 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸ਼ਹਿਰ ਦੀ ਇੰਦਰਾ ਕਲੋਨੀ ਦੀਆਂ ਗਲੀਆਂ, ਜੋ ਪਿਛਲੇ ਕਈ ਸਾਲਾਂ ਤੋਂ ਕਿਸੇ ਵੀ ਸਰਕਾਰ ਨੇ ਨਹੀਂ ਬਣਾਈਆਂ ਸਨ ਅਤੇ ਲੋਕ ਨਰਕ ਦੀ ਜਿੰਦਗੀ ਬਸਰ ਕਰ ਰਹੇ ਸਨ। ਇਹਨਾ ਗਲੀਆਂ ਵਿੱਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤਾ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਗਲੀਆਂ ਵਿੱਚ ਇੰਟਰਲਾਕ ਟਾਇਲਾਂ ਲਾਉਣ ਦੇ ਉਦਘਾਟਨ ਦੌਰਾਨ ਕੀਤਾ। ਗੁਰਮੀਤ ਸਿੰਘ ਆਰੇਵਾਲਾ ਨੇ ਆਖਿਆ ਕਿ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਦੀਆਂ ਹਦਾਇਤਾਂ ’ਤੇ ਸ਼ਹਿਰ ਅੰਦਰ ਵਿਕਾਸ ਕਾਰਜਾਂ ਨੂੰ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ। ਉਹਨਾ ਦੱਸਿਆ ਕਿ ਇੰਦਰਾ ਕਲੋਨੀ ਦੀਆਂ ਗਲੀਆਂ ਬਣਨ ਨਾਲ ਆਉਣ ਜਾਣ ਵਾਲੇ ਰਾਹਗੀਰਾਂ ਅਤੇ ਮੁਹੱਲਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਹਨਾ ਕਿਹਾ ਕਿ ਉਕਤ ਗਲੀਆਂ ਦੇ ਨਿਰਮਾਣ ਦੇ ਸੁਚੱਜੇ ਵਿਕਾਸ ਲਈ ਲਾਜ਼ਮੀ ਹੈ ਅਤੇ ਵਿਕਾਸ ਕੰਮਾਂ ਵਿੱਚ ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੋਕੇ ਉਨ੍ਹਾਂ ਮੁਹੱਲੇ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਇਸੇ ਤਰਾਂ ਸ਼ਹਿਰ ਦੇ ਹਰੇਕ ਵਾਰਡ ਵਿੱਚ ਵਿਕਾਸ ਕਰਵਾਇਆ ਜਾਵੇਗਾ ਤਾਂ ਜੋਂ ਲੋਕਾਂ ਨੂੰ ਮੁਸ਼ਕਿਲਾਂ ਤੋ ਰਾਹਤ ਮਿਲ ਸਕੇ। ਮੁਹੱਲਾ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਦਾ ਧੰਨਵਾਦ ਕਰਦਿਆਂ ਆਖਿਆ ਕਿ ਇੰਦਰਾ ਕਲੋਨੀ ਵਿੱਚ ਇਹ ਵਿਕਾਸ ਕੰਮ ਲਈ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ, ਹੁਣ ਪੂਰੇ ਹੋ ਰਹੇ ਹਨ। ਇਸ ਮੋਕੇ ਉਪਰੋਕਤ ਤੋਂ ਇਲਾਵਾ ਮਲਕੀਤ ਸਿੰਘ ਭੱਟੀ, ਪ੍ਰਕਾਸ਼ ਕੌਰ, ਗੁਰਟੇਕ ਸਿੰਘ ਅਤੇ ਮੁਹੱਲਾ ਵਾਸੀ ਵੀ ਹਾਜ਼ਰ ਸਨ।
