ਫ਼ਰੀਦਕੋਟ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਮਹੱਤਤਾ ਲਈ ਜਾਗਰੂਕ ਕਰਨ ਲਈ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਅਤੇ ਨਵੇਂ ਵੋਟਰਾਂ ਨੂੰ ਐਪਿਕ ਕਾਰਡ ਵੰਡੇ ਗਏ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਐਸ.ਡੀ.ਐਮ.ਕੋਟਕਪੂਰਾ/ਜੈਤੋ ਸ੍ਰੀ ਸੂਰਜ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਈ ਇੰਡੀਆ, ਮਾਈ ਵੋਟ–ਸਿਟੀਜਨ ਐਟ ਦੀ ਹਾਰਟ ਆਫ ਇੰਡੀਅਨ ਡੈਮੋਕ੍ਰੇਸੀ” ਥੀਮ ਹੇਠ ਅੱਜ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਦਿਵਸ ਭਾਰਤ ਚੋਣ ਕਮਿਸ਼ਨ ਦੀ ਸਥਾਪਨਾ (25 ਜਨਵਰੀ, 1950) ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਨਾਗਰਿਕਾਂ, ਵਿਸ਼ੇਸ਼ ਕਰਕੇ ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗੀਦਾਰੀ ਵਧਾਉਣਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ, ਕੋਟਕਪੂਰਾ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ, 088-ਕੋਟਕਪੂਰਾ ਸ੍ਰੀ ਸੂਰਜ, ਪੀ.ਸੀ.ਐੱਸ ਨੂੰ ਜ਼ਿਲ੍ਹੇ ਦੇ ਬੈਸਟ ਈ.ਆਰ.ਓ ਵਜੋਂ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸ੍ਰੀ ਜਸਬੀਰ ਸਿੰਘ ਜੱਸੀ, ਨੋਡਲ ਅਫਸਰ ਫਾਰ ਸਵੀਪ, 87-ਫ਼ਰੀਦਕੋਟ ਵਿਧਾਨ ਸਭਾ ਹਲਕਾ ਨੂੰ ਬੈਸਟ ਨੋਡਲ ਅਫਸਰ ਵਜੋਂ ਸਨਮਾਨਿਤ ਕੀਤਾ ਗਿਆ। ਸ੍ਰੀ ਰਾਜੇਸ਼ ਕੁਮਾਰ ਕੱਕੜ, ਬੂਥ ਨੰਬਰ 157, 87-ਫ਼ਰੀਦਕੋਟ ਵਿਧਾਨ ਸਭਾ ਹਲਕਾ ਨੂੰ 18-19 ਸਾਲ ਉਮਰ ਵਰਗ ਦੇ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਜ਼ਿਲ੍ਹੇ ਦੇ ਬੈਸਟ ਬੀ.ਐੱਲ.ਓ ਵਜੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰੀ ਸਪੈਸ਼ਲ ਇਨਟੈਂਨਸਿਵ ਰਿਵੀਸਨ ਐਕਟੀਵੀਟੀਸ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚੋਂ ਸਭ ਤੋਂ ਵੱਧ ਡਾਟਾ ਮੈਪਿੰਗ ਕਰਨ ਵਾਲੇ ਇੱਕ-ਇੱਕ ਬੀ.ਐੱਲ.ਓ ਨੂੰ ਵੀ ਸਨਮਾਨਿਤ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਲਈ ਚੋਣ ਪ੍ਰਕਿਰਿਆ ਨੂੰ ਹੋਰ ਆਸਾਨ ਬਣਾਉਣ ਲਈ ਕਈ ਡਿਜੀਟਲ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਸੰਦਰਭ ਵਿੱਚ ਈਸੀਆਈਨੈਂਟ ਪੋਰਟਲ ਦੀ ਲਾਂਚਿੰਗ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਰਾਹੀਂ ਵੋਟਰ ਰਜਿਸਟਰੇਸ਼ਨ, ਵੋਟਰ ਕਾਰਡ ਵਿੱਚ ਸੋਧ ਅਤੇ ਚੋਣਾਂ ਨਾਲ ਸਬੰਧਤ ਸਾਰੀਆਂ ਸੇਵਾਵਾਂ ਇੱਕ ਹੀ ਪਲੇਟਫਾਰਮ ਤੋਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਸਵੀਪ ਆਈਕੋਨ ਪ੍ਰਿੰਸੀਪਲ ਸ੍ਰੀ ਰਾਜੇਸ਼ ਮੋਹਨ, ਪ੍ਰੋ. ਡਾ. ਰੁਪਿੰਦਰ ਕੌਰ, ਰਮਨਦੀਪ ਕਲੇਰ ਲੈਕਚਰਾਰ ਡਾਈਟ ਫਰੀਦਕੋਟ, ਪ੍ਰੋ. ਜਸਬੀਰ ਕੌਰ, ਪ੍ਰੋ.ਬੀਰਇੰਦਰਜੀਤ ਸਿੰਘ, ਪ੍ਰੋ. ਰਣਜੀਤ ਸਿੰਘ, ਪ੍ਰੋ. ਸੰਦੀਪ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਸੁਖਪਾਲ ਕੌਰ, ਪ੍ਰੋ. ਮਨਵਿੰਦਰ ਕੌਰ, ਪ੍ਰੋ. ਰਿਮੀ, ਸ਼੍ਰੀਮਤੀ ਕਰਮਜੀਤ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਅਮਨਦੀਪ ਕੌਰ, ਸ. ਬੇਅੰਤ ਸਿੰਘ, ਸ. ਬਲਜਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਦਾ ਸਮੂਹ ਸਟਾਫ ਹਾਜ਼ਰ ਸੀ। ਇਸ ਮੌਕੇ ਸਟੇਜ ਸੱਕਤਰ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਜਿਲ੍ਹਾ ਗਾਈਡੈਂਸ ਕੌਂਸਲਰ ਵੱਲੋਂ ਬਾਖੂਬੀ ਨਿਭਾਈ ਗਈ।

