ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੇ ਲਿਆ ਕੈਂਪ ਦਾ ਲਾਹਾ
ਬਠਿੰਡਾ ,25 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੱਤਰਕਾਰਾਂ,ਪੱਤਰਕਾਰੀ ਅਤੇ ਦੱਬੇ ਕੁਚਲੇ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਦੀ ਪਹਿਰੇਦਾਰੀ ਕਰਨ ਦੇ ਨਾਲ ਸਮਾਜ ਭਲਾਈ ਕਾਰਜਾਂ ਨੂੰ ਸਮਾਂਤਰ ਲੈਕੇ ਚੱਲਣ ਵਾਲਾ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਅੱਜ ਕਿਸੇ ਜਾਣ ਪਹਿਚਾਣ ਦਾ ਮੁਹਤਾਜ਼ ਨਹੀਂ। ਆਪਣੀ ਹੋਂਦ ਤੋਂ ਲੈਕੇ ਹੁਣ ਤੱਕ ਦੇ ਬੜੇ ਸੀਮਤ ਜਿਹੇ ਸਮੇਂ ਦੌਰਾਨ ਕਲੱਬ ਵੱਲ਼ੋਂ ਜਿੱਥੇ ਸੈਂਕੜੇ ਹੀ ਪੇੜ ਪੌਦੇ ਲਗਾਏ ਗਏ ਹਨ ਉੱਥੇ ਹੀ ਅਲੱਗ ਅਲੱਗ ਪਿੰਡਾਂ ਵਿੱਚ ਦਰਜਨਾਂ ਹੀ ਸਿਹਤ ਜਾਂਚ ਕੈਂਪ ਲਗਾ ਚੁੱਕਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ
ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ:)ਵੱਲੋਂ ਅੱਜ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪਿੰਡ ਕਟਾਰ ਸਿੰਘ ਵਾਲਾ ਦੀ ਧਰਮਸ਼ਾਲਾ ਵਿੱਚ ਲਗਾਇਆ ਗਿਆ।ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਹਰਜੀਤ ਸਿੰਘ ਤੇ ਉਨ੍ਹਾਂ ਦੇ ਸਹਿਯੋਗੀ ਵਿਕਾਸ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਕੈਂਪ ਦਾ ਲਾਹਾ ਲੈਣ ਪੁੱਜੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੇ ਆਪਣੀਆਂ ਅੱਖਾਂ ਦਾ ਚੈੱਕਅਪ ਕਰਵਾਇਆ।ਇਸ ਮੌਕੇ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਾਕਟਰ ਹਰਜੀਤ ਸਿੰਘ ਨੇ ਅੱਖਾਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ ਤੇ ਅੱਖਾਂ ਨੂੰ ਬੀਮਾਰੀਆਂ ਤੋਂ ਬਚਾਅ ਲਈ ਸੁਝਾਅ ਦਿੱਤੇ ਗਏ। ਡਾਕਟਰ ਹਰਜੀਤ ਸਿੰਘ ਵੱਲੋਂ ਬੱਚਿਆਂ ਦੀਆਂ ਅੱਖਾਂ ਦੇ ਚੈੱਕਅਪ ਦੌਰਾਨ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।ਇਸ ਕੈਂਪ ਵਿੱਚ ਪ੍ਰੈਸ ਕਲੱਬ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਜੀਤ ਚੌਹਾਨ, ਸਰਪ੍ਰਸਤ ਜਸਕਰਨ ਸਿੰਘ ਸਿਵੀਆ, ਜਨਰਲ ਸਕੱਤਰ ਸੁਰਿੰਦਰਪਾਲ ਸਿੰਘ ਬੱਲੂਆਣਾ, ਖਜ਼ਾਨਚੀ ਨਸ਼ੀਬ ਚੰਦ ਸ਼ਰਮਾ ਬਾਲਿਆਂ ਵਾਲੀ, ਸੀਨੀਅਰ ਪੱਤਰਕਾਰ ਸੱਤਪਾਲ ਮਾਨ, ਸੀਨੀਅਰ ਪੱਤਰਕਾਰ ਬਲਜਿੰਦਰ ਸਿੰਘ ਕੋਟ ਭਾਰਾ ਵੱਲੋਂ ਡਾਕਟਰ ਹਰਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਪੱਤਰਕਾਰ ਜਸਵੀਰ ਸਿੰਘ ਕਟਾਰ ਸਿੰਘ ਵਾਲਾ, ਪੱਤਰਕਾਰ ਦਵਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ।
