ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਯੁਵਾ ਰਾਸ਼ਟਰੀ ਨਿਤਿਨ ਨਬੀਨ ਬਣਨ ‘ਤੇ ਉਨ੍ਹਾਂ ਨੂੰ ਫਰੀਦਕੋਟ ਦੇ ਭਾਜਪਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਮੁਬਾਰਕਾਂ ਦਿੰਦਿਆਂ ਕਿਹਾ ਹੈ ਕਿ ਨੌਜਵਾਨ ਨਿਤਿਨ ਨਬੀਨ ਨੂੰ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਬਨਾਉਣ ਨਾਲ ਭਾਰਤ ਦੇਸ਼ ਦੇ ਨੌਜਵਾਨਾਂ ਦਾ ਭਾਜਪਾ ਪਾਰਟੀ ਪ੍ਰਤੀ ਹੋਰ ਉਤਸ਼ਾਹਿਤ ਹੋਵੇਗਾ, ਜਿਸ ਨਾਲ ਦੇਸ਼ ਅਤੇ ਪੰਜਾਬ ਅੰਦਰ ਵੀ ਭਾਜਪਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਦੇ ਨੌਜਵਾਨ ਪਹਿਲਾਂ ਨਾਲੋਂ ਹੋਰ ਵਧੇਰੇ ਪਾਰਟੀ ਨਾਲ ਨੋਜਵਾਨ ਜੁੜਣਗੇ, ਜਿਸ ਨਾਲ ਭਾਜਪਾ ਵੀ ਪੰਜਾਬ ਅੰਦਰ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ। ਐਨੀ ਵੱਡੀ ਭਾਜਪਾ ਪਾਰਟੀ ਵੱਲੋਂ ਜ਼ਿੰਮੇਵਾਰੀ ਸੌਂਪੀ ਜਾਣਾ ਭਾਜਪਾ ਦੀ ਮਜ਼ਬੂਤ ਸੋਚ ਤੇ ਭਵਿੱਖ ਦੀ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਮਨਵੀਰ ਰੰਗਾ ਨੇ ਕਿਹਾ ਕਿ ਜਿਸ ਪਾਰਟੀ ਦੇ ਆਗੂ ਨੌਜਵਾਨ ਹੁੰਦੇ ਹਨ, ਉਹ ਹਮੇਸ਼ਾਂ ਤਰੱਕੀ ਕਰਦੇ ਹਨ ਤੋਂ ਇਲਾਵਾ ਪਾਰਟੀ ਨੂੰ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ, ਪਿੰਡਾਂ ਤੇ ਬਲਾਕ ਪੱਧਰੀ ‘ਤੇ ਲੈਣ ਕੇ ਜਾਣ ਨਾਲ ਹੋਰ ਮਜ਼ਬੂਤ ਹੁੰਦੀ ਹੈ।

