ਕੁੜੀਆਂ ਅਤੇ ਮੁੰਡਿਆਂ ਵਿੱਚ ਪਤੰਗ ਬਾਜ਼ੀ ਦਾ ਮੁਕਾਬਲਾ ਕਰਵਾਇਆ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਸੰਤ ਪੰਚਮੀ ਵਾਲੇ ਦਿਨ ਦਸਮੇਸ਼ ਗਲੋਰੀਅਸ ਸਕੂਲ ਵਿੱਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਐੱਲ.ਕੇ.ਜੀ. ਦੇ ਦੋ ਵਿਦਿਆਰਥੀਆਂ ਨਵਨੀਤ ਕੌਰ ਅਤੇ ਯੁਵਰਾਜ ਸਿੰਘ ਨੇ ਬਸੰਤ ਪੰਚਮੀ ਦੇ ਤਿਉਹਾਰ ਨਾਲ ਸਬੰਧਤ ਕਵਿਤਾ ਦਾ ਉਚਾਰਨ ਕੀਤਾ, ਇਸ ਤੋਂ ਬਾਅਦ ਵਿਦਿਆਰਥੀਆਂ ਵਿੱਚ ਅਖਬਾਰ ਨਾਲ ਪਤੰਗ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਦੂਜੀ ਕਲਾਸ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਦੂਜਾ ਸਥਾਨ ਚੌਥੀ ਜਮਾਤ ਦੇ ਅਭਿਜੋਤ ਸਿੰਘ ਅਤੇ ਤੀਜਾ ਸਥਾਨ ਛੇਵੀਂ ਜਮਾਤ ਦੀ ਐਵਲੀਨ ਕੌਰ ਨੇ ਹਾਸਿਲ ਕੀਤਾ ਅਤੇ ਇਹਨਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਾਰ ਬਸੰਤ ਪੰਚਮੀ ਦਾ ਤਿਉਹਾਰ ਕੁੜੀਆਂ ਨੇ ਵੀ ਮੁੰਡਿਆਂ ਵਾਂਗੂ ਪਤੰਗ ਉਡਾ ਕੇ ਬੜੇ ਉਤਸ਼ਾਹ ਨਾਲ ਮਨਾਇਆ। ਕੁੜੀਆਂ ਅਤੇ ਮੁੰਡਿਆਂ ਵਿੱਚ ਪਤੰਗ ਬਾਜ਼ੀ ਦਾ ਮੁਕਾਬਲਾ ਕਰਵਾਇਆ ਗਿਆ। ਸਾਰੀਆ ਜਮਾਤਾ ਦੇ ਵਿਦਿਆਰਥੀ ਪੀਲੇ ਰੰਗ ਦੇ ਪਕਵਾਨ ਲੈ ਕੇ ਆਏ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਤੇ ਬਸੰਤ ਪੰਚਮੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਰੁਬੀਨਾ ਧੀਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ।
