ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿੱਚ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਨੇ ਭਾਗ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੇ ਮਹੱਤਵ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਦੌਰਾਨ ਵਿਦਿਆਰਥੀਆਂ ਦੁਆਰਾ ਵੋਟਰ ਦਿਵਸ ਦੇ ਸਬੰਧ ਵਿੱਚ ਕਵਿਤਾਵਾਂ, ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਉਪਰੰਤ ਵਲੰਟੀਅਰਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਸਹੁੰ ਚੁਕਵਾਈ ਗਈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ, ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਮਾ ਦੇਵੀ, ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਅਤੇ ਹੋਰ ਸਕੂਲ ਸਟਾਫ ਹਾਜਰ ਸਨ।

