ਗਣਤੰਤਰ ਦਿਵਸ ਸਾਨੂੰ ਸਾਡੇ ਹੱਕਾਂ ਅਤੇ ਫਰਜ਼ਾਂ ਨੂੰ ਯਾਦ ਕਰਵਾਉਂਦਾ ਹੈ : ਸ਼ਰਮਾ
ਕੋਟਕਪੂਰਾ, 27 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੋਟਕਪੂਰਾ ਦੇ ਪੰਜਗਰਾਈ ਖੁਰਦ ਕੋਲ ਸਥਿੱਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿੱਚ 76ਵਾਂ ਗਣਤੰਤਰ ਦਿਵਸ ਬੜੀ ਸ਼ਾਨ, ਗੌਰਵ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ, ਸਕੂਲ ਪਿ੍ਰੰਸੀਪਲ ਨੀਲਮ ਕੁਮਾਰੀ ਵਰਮਾ ਅਤੇ ਸਮੂਹ ਸਟਾਫ ਨੇ ਅਦਾ ਕੀਤੀ। ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਗੀਤਾਂ, ਭਾਸ਼ਣਾਂ, ਨ੍ਰਿਤ ਅਤੇ ਕਵਿਤਾਵਾਂ ਰਾਹੀਂ ਭਾਰਤੀ ਸੰਵਿਧਾਨ ਦੀ ਮਹਾਨਤਾ ਨੂੰ ਦਰਸਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੀਲਮ ਕੁਮਾਰੀ ਵਰਮਾ/ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸਾਡੇ ਹੱਕਾਂ ਦੇ ਨਾਲ-ਨਾਲ ਫਰਜ਼ਾਂ ਦੀ ਵੀ ਯਾਦ ਦਿਲਾਉਂਦਾ ਹੈ। ਸਾਡਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਤੌਰ ’ਤੇ ਨਹੀਂ, ਸਗੋਂ ਨੈਤਿਕ ਅਤੇ ਦੇਸ਼ਭਗਤੀ ਮੁੱਲਾਂ ਨਾਲ ਭਰਪੂਰ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਸੰਵਿਧਾਨ ਦੇ ਆਦਰ ਅਤੇ ਦੇਸ਼ ਦੀ ਏਕਤਾ, ਅਖੰਡਤਾ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਇਸ ਸਮਾਰੋਹ ਦੇ ਅੰਤ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਦੇਸ਼ ਦੀ ਤਰੱਕੀ, ਅਮਨ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਗਈ।

