ਕੋਟਕਪੂਰਾ, 30 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ, ਸੁਲਭ ਅਤੇ ਗੁਣਵੱਤਾ-ਭਰਪੂਰ ਇਲਾਜ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਪਹਿਲ ਹੈ। ਇਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿੱਚ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਵਿਸ਼ੇਸ਼ ਸਿਹਤ ਕੈਂਪ ਲਾਏ ਜਾ ਰਹੇ ਹਨ, ਤਾਂ ਜੋ ਹਰ ਵਰਗ ਦੇ ਲੋਕਾਂ ਤੱਕ ਸਰਕਾਰੀ ਸਿਹਤ ਸੇਵਾਵਾਂ ਪਹੁੰਚ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਲਗਾਏ ਗਏ ਸਿਹਤ ਕੈਂਪਾਂ ਦਾ ਮੁਆਇਨਾ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਸਿਹਤ ਕੈਂਪਾਂ ਵਿੱਚ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਵੱਲੋਂ ਆਮ ਬਿਮਾਰੀਆਂ ਦੀ ਜਾਂਚ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ, ਲੋੜ ਅਨੁਸਾਰ ਦਵਾਈਆਂ ਦੀ ਮੁਫ਼ਤ ਵੰਡ ਅਤੇ ਸਿਹਤ ਸਬੰਧੀ ਜਾਗਰੂਕਤਾ ਸਲਾਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਲਾਭਪਾਤਰੀਆਂ ਦੇ ਕਾਰਡ ਬਣਾਉਣ, ਨਵੀਂ ਰਜਿਸਟਰੇਸ਼ਨ ਅਤੇ ਯੋਜਨਾ ਸਬੰਧੀ ਪੂਰੀ ਜਾਣਕਾਰੀ ਵੀ ਕੈਂਪਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਤੱਕ ਦਾ ਸਾਲਾਨਾ ਕੈਸ਼ਲੈੱਸ ਇਲਾਜ ਕੀਤਾ ਜਾਵੇਗਾ। ਵਿਧਾਇਕ ਸ. ਸੇਖੋਂ ਨੇ ਅੱਗੇ ਦੱਸਿਆ ਕਿ ਅੱਜ ਕਿਲਾ ਨੌਂ, ਚੇਤ ਸਿੰਘ ਵਾਲਾ, ਸ਼ੇਰ ਸਿੰਘ ਵਾਲਾ, ਮਾਨੀ ਸਿੰਘ ਵਾਲਾ, ਕਿੰਗਰਾ, ਦੀਪ ਸਿੰਘ ਵਾਲਾ, ਮਚਾਕੀ ਖੁਰਦ, ਭੋਲੂਵਾਲਾ, ਮੱਲੇਵਾਲਾ, ਗੋਲੇਵਾਲਾ, ਸਾਧਾਂਵਾਲਾ ਅਤੇ ਸ਼ਹਿਰੀ ਵਾਰਡ ਨੰਬਰ 11 ਵਿੱਚ ਪਹੁੰਚ ਕੇ ਕੈਂਪਾਂ ਦੀ ਸਮੀਖਿਆ ਕੀਤੀ ਗਈ ਅਤੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ, ਸ. ਜਗਮੋਹਨ ਸਿੰਘ ਲੱਕੀ ਯੂਥ ਹਲਕਾ ਇੰਚਾਰਜ, ਸ. ਗੁਰਸ਼ਰਨ ਸਿੰਘ ਬਰਾੜ, ਸ. ਸਰਬਜੀਤ ਸਿੰਘ ਬਰਾੜ, ਸ.ਅਮਰਜੀਤ ਸਿੰਘ ਮਾਸਟਰ, ਸ. ਕੰਵਲਜੀਤ ਸਿੰਘ ਸਰਪੰਚ, ਸ. ਸਤਵਿੰਦਰ ਸਿੰਘ ਸਰਪੰਚ, ਸ. ਸ਼ਿਵਰਾਜ ਸਿੰਘ ਕਿੰਗਰਾ, ਸ. ਗੁਰਪ੍ਰੀਤ ਸਿੰਘ ਧਾਲੀਵਾਲ, ਸ. ਬਲਜੀਤ ਸਿੰਘ ਬੱਬੂ, ਸ. ਸੁਰਿੰਦਰ ਸਿੰਘ ਸਾਧਾਂਵਾਲਾ, ਸ. ਅਵਤਾਰ ਸਿੰਘ ਗੋਲੇਵਾਲਾ, ਸ. ਗੁਰਪ੍ਰੀਤ ਸਿੰਘ ਗੋਲੇਵਾਲਾ, ਸ. ਜਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ।

