ਬਾਬਾ ਪਬਲਿਕ ਸਕੂਲ ਨੇ ਬੱਚਿਆਂ ਲਈ ਨਵੀਂ ਏ.ਸੀ. ਬੱਸ ਖਰੀਦ : ਚੇਅਰਮੈਨ
ਕੋਟਕਪੂਰਾ, 31 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਵੱਲੋਂ ਵਿਦਿਆਰਥੀਆਂ ਦੀ ਆਵਾਜਾਈ ਨੂੰ ਹੋਰ ਸੁਰੱਖਿਅਤ ਅਤੇ ਸੁਵਿਧਾਜਨਕ ਬਣਾਉਣ ਲਈ 52 ਸੀਟਰ ਨਵੀਂ ਏਅਰ ਕੰਡੀਸ਼ਨਡ ਬੱਸ ਦੀ ਖਰੀਦ ਕੀਤੀ ਗਈ ਹੈ। ਕੱਲ੍ਹ ਇਸ ਬੱਸ ਦਾ ਪਹਿਲਾ ਦਿਨ ਸੀ, ਜਿਸ ਦੌਰਾਨ ਵਿਦਿਆਰਥੀਆਂ ਨੂੰ ਨਵੀਂ ਬੱਸ ਰਾਹੀਂ ਸਕੂਲ ਲਿਆਂਦਾ ਅਤੇ ਘਰ ਛੱਡਿਆ ਗਿਆ। ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਇਸ ਸੁਵਿਧਾ ਦੀ ਕਾਫ਼ੀ ਸਰਾਹਨਾ ਕੀਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਤੇ ਆਰਾਮ ਸਕੂਲ ਦੀ ਪ੍ਰਾਥਮਿਕਤਾ ਹੈ, ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਸਕੂਲ ਕਮੇਟੀ ਵੱਲੋਂ ਸੁਰਿੰਦਰ ਸਿੰਘ ਰੋਮਾਣਾ, ਨਰਿੰਦਰਪਾਲ ਸਿੰਘ ਬਰਾੜ ਅਤੇ ਕਾ. ਪ੍ਰਿੰਸੀਪਲ ਸੁਖਦੀਪ ਕੋਰ ਵੱਲੋਂ ਹਰੀ ਝੰਡੀ ਦੇ ਕੇ ਨਵੀਂ ਬੱਸ ਦੀ ਪਹਿਲੀ ਯਾਤਰਾ ਆਰੰਭ ਕੀਤੀ ਗਈ। ਵਿਦਿਆਰਥੀਆਂ ਨੂੰ ਵਿਦਾ ਕੀਤਾ ਗਿਆ। ਅੰਤ ਵਿੱਚ ਉਹਨਾਂ ਬਾਬਾ ਫਰੀਦ ਜੀ ਅੱਗੇ ਅਰਦਾਸ ਕੀਤੀ ਕਿ ਉਹ ਆਪਣਾ ਅਸ਼ੀਰਵਾਦ ਵਿਦਿਆਰਥੀਆਂ ’ਤੇ ਬਣਾਈ ਰੱਖਣ, ਸਕੂਲ ਦਿਨ ਦੁਗਣੀ ਅਤੇ ਰਾਤ ਚੋਗੁਣੀ ਤਰੱਕੀ ਕਰੇ।

