ਬਠਿੰਡਾ, 01 ਫ਼ਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 175 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 130ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਨਵੀਂ ਬਸਤੀ ਦੇ ਡੇਰਾ ਸ਼ਰਧਾਲੂ ਮਾਤਾ ਜੀਤ ਕੌਰ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਜੀਤ ਕੌਰ ਇੰਸਾਂ (70), ਗਲੀ ਨੰ.2, ਵਿਸ਼ਾਲ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪੁੱਤਰ ਰਜਿੰਦਰ ਸਿੰਘ ਇੰਸਾਂ, ਨੂੰਹ ਰੀਤੂ ਸਚਦੇਵਾ ਇੰਸਾਂ, ਧੀ ਮਨਦੀਪ ਕੌਰ ਇੰਸਾਂ, ਜਵਾਈ ਡਾ. ਸੰਤੋਖ ਸਿੰਘ ਰੋਮਾਣਾ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਗ੍ਰਾਫਿਕ ਇਰਾ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ, ਦੇਹਰਾ ਦੂਨ (ਉੱਤਰਾ ਖੰਡ) ਨੂੰ ਦਾਨ ਕੀਤਾ। ਮਾਤਾ ਜੀਤ ਕੌਰ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਜੀਤ ਕੌਰ ਇੰਸਾਂ ਤੇਰਾ ਨਾਮ ਰਹੇਗਾ, ਸਰੀਰ ਦਾਨ ਮਹਾਂਦਾਨ, ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਰਾਜ ਕੁਮਾਰ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਪਿੰਕੀ ਸਿੰਗਲਾ ਇੰਸਾਂ ਨੇ ਦੱਸਿਆ ਕਿ ਬੀਤੇ ਕੱਲ ਮਾਤਾ ਜੀਤ ਕੌਰ ਇੰਸਾਂ ਦਾ ਦੇਹਾਂਤ ਹੋ ਗਿਆ , ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਇਨਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਹੈ, ਮਾਤਾ ਜੀਤ ਕੌਰ ਇੰਸਾਂ ਦੀ ਇਸ ਇੱਛਾ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਭੈਣ ਮਾਧਵੀ ਇੰਸਾਂ ਨੇ ਦੱਸਿਆ ਕਿ ਮਾਤਾ ਜੀਤ ਕੌਰ ਇੰਸਾਂ ਨੇ ਸੰਨ 1979 ’ਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਪਾਸੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ। ਮਾਤਾ ਜੀ ਅਤੇ ਉਸਦਾ ਪੂਰਾ ਪਰਿਵਾਰ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ। ਇਸ ਮੌਕੇ ਸੈਕਟਰੀ ਰੈਡ ਕਰਾਸ ਦਰਸ਼ਨ ਕੁਮਾਰ, ਸੱਚੇ ਨਿਮਰ ਸੇਵਾਦਾਰ ਭੈਣ ਰੇਖਾ ਇੰਸਾਂ, ਸੱਚੀ ਪ੍ਰੇਮੀ ਸੰਮਤੀ ਸੇਵਾਦਾਰ ਮਨੋਜ ਇੰਸਾਂ, ਭੈਣ ਵੀਨਾ ਇੰਸਾਂ, ਰੀਤੂ ਇੰਸਾਂ, ਕੁਲਦੀਪ ਇੰਸਾਂ, ਸੱਚੀ ਸੀਨੀਅਰ ਪ੍ਰੇਮੀ ਸੰਮਤੀ ਸੇਵਾਦਾਰ ਭੂਸ਼ਨ ਇੰਸਾਂ, ਜੋਗਿੰਦਰ ਸੋਨੀ ਇੰਸਾਂ, ਭੈਣ ਸੁਨੀਤਾ ਇੰਸਾਂ, ਸਰਵਤੀ ਇੰਸਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

