ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸ. ਗੁਰਸੇਵਕ ਸਿੰਘ ਸਾਦਿਕ ਦੀ ਸਤਿਕਾਰਤ ਮਾਤਾ, ਮਾਤਾ ਚਰਨਜੀਤ ਕੌਰ ਜੀ ਦੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਏ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਮਾਂ ਵਰਗਾ ਪਿਆਰ ਦੁਨੀਆਂ ਵਿੱਚ ਕਿਸੇ ਵੀ ਕੀਮਤ ’ਤੇ ਕਿਤੇ ਵੀ ਨਹੀਂ ਮਿਲ ਸਕਦਾ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮਨਣ ਦੀ ਤਾਕਤ ਦੇਣ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਸਪੀਕਰ ਸਾਹਿਬ ਗੁਰਸੇਵਕ ਸਿੰਘ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਏ ਸਨ। ਇਸ ਮੌਕੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਕਿਸਾਨ ਵਿੰਗ ਦੇ ਬਲਾਕ ਇੰਚਾਰਜ ਮਹਿੰਦਰ ਸਿੰਘ ਹਰੀਏਵਾਲਾ, ਭਜਨ ਸਿੰਘ ਭਾਣਾ, ਬੂਟਾ ਸਿੰਘ ਬਰਾੜ, ਅਮਰੀਕ ਸਿੰਘ ਸਰਪੰਚ, ਦਿਲਬਾਗ ਸਿੰਘ ਸਰਪੰਚ ਚਮੇਲੀ, ਜਗਜੀਤ ਸਿੰਘ ਸਰਪੰਚ ਕਲੇਰ, ਸੁਖਮੰਦਰ ਸਿੰਘ ਚਾਹਲ ਸਰਪੰਚ ਨਾਨਕਸਰ, ਕੁਲਦੀਪ ਸਿੰਘ ਸੰਧੂ ਮੌੜ, ਹਰਬੰਸ ਸਿੰਘ ਸਰਪੰਚ ਸਿੱਖਾਂਵਾਲਾ, ਜਸਪ੍ਰੀਤ ਕਲਿਆਣ ਮਹਿਲਾ ਆਗੂ, ਪੂਨਮ ਰਾਣੀ, ਮਨਜੀਤ ਸ਼ਰਮਾ, ਜਗਜੀਤ ਸਿੰਘ ਸੰਧੂ ਕੁਹਾਰਵਾਲਾ, ਨਿਰਭੈ ਸਿੰਘ ਸਰਪੰਚ ਕੋਠੇ ਇੰਦਰ ਸਿੰਘ, ਸੁਦਾਗਰ ਸਿੰਘ ਵੱਲੋਂ ਵੀ ਬੇਵਕਤੀ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

