ਫ਼ਰੀਦਕੋਟ, 16 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 17 ਫਰਵਰੀ 2026 ਦਿਨ ਮੰਗਲਵਾਰ ਨੂੰ ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਪਾਣੀ ਸਪਲਾਈ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਬਾਰਡ ਅਧੀਨ ਮਨਜ਼ੂਰ ਕੀਤੀਆਂ ਗਈਆਂ ਦੋ ਮਹੱਤਵਪੂਰਨ ਜਲ ਸਪਲਾਈ ਸਕੀਮਾਂ ਦੇ ਨੀਂਹ ਪੱਥਰ ਰੱਖਣਗੇ। ਇਸ ਦੌਰਾਨ ਸਪੀਕਰ ਸੰਧਵਾਂ ਵੱਲੋਂ ਪਿੰਡ ਟਹਿਣਾ ਵਿਖੇ ਨਬਾਰਡ–30 ਅਧੀਨ 82.79 ਲੱਖ ਰੁਪਏ ਦੀ ਪ੍ਰਵਾਨਤ ਲਾਗਤ ਨਾਲ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਜਿਸ ਨਾਲ ਸੰਬੰਧਿਤ ਪਿੰਡ ਦੇ ਵਾਸੀਆਂ ਨੂੰ ਸਾਫ਼ ਤੇ ਸੁੱਧ ਪੀਣ ਯੋਗ ਪਾਣੀ ਉਪਲਬਧ ਕਰਵਾਉਣ ਵਿੱਚ ਵੱਡੀ ਮਦਦ ਮਿਲੇਗੀ। ਇਸ ਤੋਂ ਇਲਾਵਾ ਪਿੰਡ ਪੱਕਾ ਵਿਖੇ ਨਬਾਰਡ–29 ਅਧੀਨ 242.25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨਵੀ ਉਸਾਰੀ ਜਲ ਸਪਲਾਈ ਸਕੀਮ ਦਾ ਉਦਘਾਟਨ ਵੀ ਸਪੀਕਰ ਵੱਲੋਂ ਕੀਤਾ ਜਾਵੇਗਾ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪਿੰਡ ਪੱਕਾ ਦੇ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸੁਵਿਧਾ ਸੁਚੱਜੇ ਅਤੇ ਸਥਾਈ ਢੰਗ ਨਾਲ ਪ੍ਰਾਪਤ ਹੋਵੇਗੀ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਪਾਣੀ ਵਰਗੀਆਂ ਮੂਲ ਸਹੂਲਤਾਂ ਨੂੰ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਜੀਵਨਸ਼ੈਲੀ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।
