ਕੋਟਕਪੂਰਾ, 22 ਫਰਵਰੀ ( ਵਰਲਡ ਪੰਜਾਬੀ ਟਾਈਮਜ਼)
ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ ਕੇਂਦਰ ਵਿੱਚ ਮੋਦੀ ਸਰਕਾਰ ਦੇ ਲੀਡਰਾਂ ਦੇ ਘਰਾਂ ਅੱਗੇ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੇ ਪ੍ਰੋਗਰਾਮ ਉਲੀਕੇ ਗਏ ਸਨ, ਜਿਸ ਦੀ ਲੜੀ ਤਹਿਤ ਅੱਜ ਕੋਟਕਪੁਰਾ ਦੇ ਪਿੰਡ ਸੰਧਵਾਂ ਵਿਖੇ ਸ੍ਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਦੇ ਘਰ ਮੂਹਰੇ ਜ਼ਿਲ੍ਹਾ ਫਰੀਦਕੋਟ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਡੱਟ ਕੇ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ ਜਿਸ ਵਿੱਚ ਮੁੱਖ ਤੌਰ ਤੇ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿਲ 2025, ਚਾਰ ਲੇਬਰ ਕੋਟ ਰੱਦ ਕਰਨਾ, ਜੀ ਰਾਮ ਜੀ ਦੇ ਨਵੇਂ ਲਿਆਂਦੇ ਕਾਨੂੰਨ ਨੂੰ ਰੱਦ ਕਰਨ, ਮੁਕੰਮਲ ਕਰਜਾ ਮੁਕਤੀ, ਅਮਰੀਕਾ ਨਾਲ ਕੀਤਾ ਕਰ ਮੁਕਤ ਸਮਝੌਤਾ ਰੱਦ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨ, ਠੇਕਾ ਪ੍ਰਣਾਲੀ ਖਤਮ ਕਰਨ ਆਦਿ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਵੱਖ-ਵੱਖ ਬੁਲਾਰਿਆਂ ਵੱਲੋਂ ਮੰਗ ਕੀਤੀ ਗਈ ਕਿ ਜੋ ਕੇਂਦਰ ਦੀ ਸਰਕਾਰ ਕਿਸਾਨ ਮਜ਼ਦੂਰ ਵਿਰੋਧੀ ਫੈਸਲੇ ਲਿਆ ਰਹੀ ਹੈ ਪੰਜਾਬ ਸਰਕਾਰ ਕੇਂਦਰ ਦੇ ਲੋਕ ਮਾਰੂ ਕਾਨੂੰਨਾਂ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੇ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚ ਰਹੀ ਹੈ ਸਰਕਾਰੀ ਥਰਮਲ ਪ੍ਰਾਈਵੇਟ ਸੈਕਟਰ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਖ਼ਿਲਾਫ਼ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਦਰਜਾ ਚਾਰ ਕਰਮਚਾਰੀਆਂ ਤੋਂ ਲੈਕੇ ਚੀਫ ਇੰਜੀਨੀਅਰ ਤੱਕ ਦੇ ਅਧਿਕਾਰੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਧਰਨੇ ਨੂੰ ਵੱਖ-ਵੱਖ ਬੁਲਾਰਿਆਂ ਜਿਵੇਂ ਕਿ ਮਾਸਟਰ ਮੱਖਣ ਸਿੰਘ, ਜਤਿੰਦਰ ਸਿੰਘ, ਵੀਰਇੰਦਰਜੀਤ ਸਿੰਘ ਪੁਰੀ, ਯਾਦਵਿੰਦਰ ਸਿੰਘ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਹਰਦੇਵ ਸਿੰਘ ਘਣੀਏ ਵਾਲਾ, ਸ਼ਮਸ਼ੇਰ ਸਿੰਘ ਜਲਾਲੇਆਣਾ, ਨੱਥਾ ਸਿੰਘ ਰੋੜੀ ਕਪੂਰਾ, ਸਿਮਰਜੀਤ ਸਿੰਘ ਬਰਾੜ ਘੁਦੂ ਵਾਲਾ, ਗੁਰਮੀਤ ਸਿੰਘ ਵੀਰੇਵਾਲਾ, ਬਲਵਿੰਦਰ ਸਿੰਘ ਧੂਰਕੋਟ, ਸਾਰੇ ਕਿਸਾਨ ਆਗੂ, ਹਰਪ੍ਰੀਤ ਸਿੰਘ ਸਰਾਂ,ਸਿਮਰਜੀਤ ਸਿੰਘ ਬਰਾੜ, ਸੁਖਚੈਨ ਸਿੰਘ , ਗੁਰਤੇਜ ਸਿੰਘ ਹਰੀ ਨੌ, ਅਮਨਦੀਪ ਸਿੰਘ, ਮਲਕੀਤ ਸਿੰਘ ਮਾਨ, ਗੁਰਸੇਵਕ ਸਿੰਘ, ਕੁਲਦੀਪ ਸ਼ਰਮਾ ਸਾਰੇ ਮੁਲਾਜ਼ਮ ਆਗੂ, ਸਤਨਾਮ ਸਿੰਘ ਪੱਖੀ, ਗੁਰਪਾਲ ਸਿੰਘ ਨੰਗਲ,ਬਲਵਿੰਦਰ ਸਿੰਘ ਢਿੱਲੋਂ ਸਾਰੇ ਮਜ਼ਦੂਰ ਆਗੂਆਂ ਨੇ ਵੀ ਸੰਬੋਧਨ ਕੀਤਾ।

