ਗ੍ਰਿਫ਼ਤਾਰ ਦੋਸ਼ੀਆਂ ਖ਼ਿਲਾਫ ਪਹਿਲਾਂ ਹੀ ਸੰਗੀਨ ਧਾਰਾਵਾਂ ਤਹਿਤ ਪਹਿਲਾ 3 ਮਾਮਲੇ ਦਰਜ
ਸੁਰੱਖਿਅਤ ਜਿਲ੍ਹਾ ਬਣਾਉਣ ਲਈ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾ ਵਚਨਬੱਧ
ਕੋਟਕਪੂਰਾ, 25 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਜੋਗੇਸ਼ਵਰ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਜੀ ਰਹਿਨੁਮਾਈ ਅਤੇ ਅਵਤਾਰ ਸਿੰਘ ਡੀ.ਐਸ.ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਸੀ.ਆਈ.ਏ. ਸਟਾਫ ਜੈਤੋ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਬੈਠੇ ਦੋਸ਼ੀ ਨੂੰ 2 ਨਜਾਇਜ ਅਸਲਿਆ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਦੋਸ਼ੀ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੂ ਵਜੋ ਹੋਈ ਹੈ, ਜੋ ਕਿ ਜਿਲ੍ਹਾ ਮੋਗਾ ਦੇ ਪਿੰਡ ਕਾਵਾਵਾਲੀ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ ਮੌਕੇ ਪਰ 01 ਦੇਸੀ ਪਿਸਟਲ 32 ਬੋਰ ਸਮੇਤ 02 ਰੌਦ, 01 ਪਿਸਟਲ 30 ਬੋਰ ਸਮੇਤ 02 ਰੌਦ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਪਾਰਟੀ ਵੱਲੋ ਮੌਕੇ ਪਰ ਮੌਜੂਦ 01 ਮਾਰੂਤੀ ਸਵਿਫਟ ਕਾਰ ਨੂੰ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੇ ਵੇਰਵਿਆ ਮੁਤਾਬਿਕ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ. ਜੈਤੋ ਦੀ ਨਿਗਰਾਨੀ ਹੇਠ ਹੋਲਦਾਰ ਗੁਰਵਿੰਦਰ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਇੱਕ ਭਰੋਸੇਯੋਗ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦਿਆ ਦੋਸ਼ੀ ਮਨਪ੍ਰੀਤ ਸਿੰਘ ਉਰਫ ਮੰਨੂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦ ਉਹ ਕੋਟਕਪੂਰਾ ਮੋਗਾ ਰੋਡ ਵਾਲੇ ਬਾਈਪਾਸ ਪਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸੀ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ 01 ਦੇਸੀ ਪਿਸਟਲ 32 ਬੋਰ ਸਮੇਤ 02 ਰੌਂਦ ਅਤੇ 01 ਪਿਸਟਲ 30 ਬੋਰ ਸਮੇਤ 02 ਰੌਦ ਬਰਾਮਦ ਕੀਤੇ ਗਏ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 41 ਮਿਤੀ 24.02.2026 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਸ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਦੋਸ਼ੀ ਦੇ ਖਿਲਾਫ ਇਸ ਤੋ ਪਹਿਲਾ ਵੀ ਅਸਲਾ ਐਕਟ, ਚੋਰੀ ਅਤੇ ਖੋਹ ਦੀਆ ਧਾਰਾਵਾ ਤਹਿਤ ਕੁੱਲ 3 ਮੁਕੱਦਮੇ ਦਰਜ ਰਜਿਸਟਰ ਹਨ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਅਪਰਾਧਕ ਗਿਰੋਹਾਂ ਤੇ ਪੂਰੀ ਤਰ੍ਹਾਂ ਨਕੇਲ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਫਰੀਦਕੋਟ ਪੁਲਿਸ ਲਗਾਤਾਰ ਸਫਲਤਾ ਹਾਸਿਲ ਕਰ ਰਹੀ ਹੈ।

