ਫੈਸਲੇ ਨੂੰ ਦੱਸਿਆ ‘ਸੱਚ ਦੀ ਜਿੱਤ’
ਕੋਟਕਪੂਰਾ, 28 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕਥਿਤ ਆਬਕਾਰੀ ਨੀਤੀ ਮਾਮਲੇ ਵਿਚ ਰਾਊਜ ਐਵੇਨਿਊ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਦੇ ਫੈਸਲੇ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਘ ਕੰਮੇਆਣਾ ਵਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦਿਆਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ। ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਸਾਬਤ ਹੋ ਗਿਆ ਹੈ ਕਿ ਸੱਚ ਨੂੰ ਲੰਮੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ, ਕਿਉਂਕਿ ਸੱਚ ਪ੍ਰੇਸ਼ਾਨ ਤਾਂ ਹੋ ਸਕਦਾ ਹੈ ਪਰ ਹਾਰ ਨਹੀਂ ਸਕਦਾ ਅਤੇ ਇਹ ਫੈਸਲਾ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰ ਰਹੀ ਹੈ ਅਤੇ ਜਨਤਾ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਉਹਨਾਂ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ ਅਤੇ ਮੋਦੀ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਵੱਧਦੇ ਗਰਾਫ ਨੂੰ ਦੱਬਣ ਵਾਸਤੇ ਕੀਤੇ ਗਏ ਨਜਾਇਜ਼ ਪਰਚੈ ਅੱਜ ਲੋਕਾਂ ਸਾਹਮਣੇ ਨੰਗੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਰਕਾਰ ਅਤੇ ਵਿਜੀਲੈਂਸ ਵਿਭਾਗ ਨੂੰ ਲਾਈ ਫਿਟਕਾਰ ਵਿਚ ਕਿਹਾ ਕਿ ਇਹ ਕੇਸ ਬਿਲਕੁਲ ਬੇਬੁਨਿਆਦ ਸੀ ਅਤੇ ਇਸ ਵਿਚ ਕੋਈ ਵੀ ਸੱਚਾਈ ਨਹੀਂ ਸੀ।
