ਸਾਜ਼ਿਸ਼ਾਂ ਦੇ ਬੱਦਲ ਸੱਚ ਦੇ ਸੂਰਜ ਨੂੰ ਲੰਮਾ ਸਮਾਂ ਨਹੀਂ ਢੱਕ ਸਕਦੇ : ਜਸਵਿੰਦਰ ਬੱਬੂ
ਕੋਟਕਪੂਰਾ, 3 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਾਜ਼ਿਸ਼ਾਂ ਦੇ ਬੱਦਲ ਸੱਚ ਦੇ ਸੂਰਜ ਨੂੰ ਲੰਮਾ ਸਮਾਂ ਢੱਕ ਨਹੀਂ ਸਕਦੇ, ਅੰਤ ਵਿੱਚ ਸੱਚ ਦੀ ਹੀ ਜਿੱਤ ਹੁੰਦੀ ਹੈ, ਇਸ ਨਾਲ ਲੋਕਤੰਤਰ ਦਾ ਮਾਣ ਵੀ ਬਹਾਲ ਹੁੰਦਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਇਮਾਨਦਾਰੀ ਅਤੇ ਸੰਘਰਸ਼ੀਲੇ ਸੁਭਾਵ ‘ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਸੱਚ ਅਤੇ ਨਿਆਂ ਦੀ ਲੜਾਈ ਲੜਦੀ ਰਹੇਗੀ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਭਾਜਪਾ ਸਰਕਾਰ ਵਲੋਂ ਝੂਠ ਤਹਿਤ ਫਸਾਇਆ ਗਿਆ ਸੀ, ਅਦਾਲਤ ਨੇ ਸਾਰੀ ਸੱਚਾਈ ਉਜਾਗਰ ਕਰ ਦਿੱਤੀ ਹੈ। ਜਸਵਿੰਦਰ ਬੱਬੂ ਨੇ ਕਿਹਾ ਕਿ ਸਾਜ਼ਿਸ਼ ਤਹਿਤ ਭਾਜਪਾ ਨੇ ਆਪਣੀਆਂ ਏਜੰਸੀਆਂ ਰਾਹੀਂ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ, ਉਹ ਸੱਚਾਈ ਦੇ ਸਾਹਮਣੇ ਢਹਿ ਗਈ ਹੈ, ਕਿਉਂਕਿ ਲੋਕਤੰਤਰ ਨੂੰ ਡਰ ਅਤੇ ਦਬਾਅ ਨਾਲ ਨਹੀਂ ਕੁਚਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਦੇਸ਼ ਦੀ ਜਮਹੂਰੀਅਤ ਅਤੇ ਸੰਵਿਧਾਨ ਦੀ ਰੱਖਿਆ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਸੂਬੇ ‘ਚ ਰਾਜ ਕਰਨ ਵਾਲੀਆਂ ਪਾਰਟੀਆਂ ਅੱਜ ਸੱਤਾ ‘ਤੇ ਕਾਬਜ਼ ਹੋਣ ਲਈ ਉਤਾਵਲੀਆਂ ਹੋ ਰਹੀਆਂ ਹਨ ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਇਨਾਂ ‘ਤੇ ਮਿਲੀਭੁਗਤ ਨਾਲ ਵਾਰੋ ਵਾਰੀ ਰਾਜ ਕੀਤਾ ਤੇ ਸੂਬੇ ਨੂੰ ਕਰਜੇ, ਨਸ਼ੇ ਤੇ ਬੇਰੁਜ਼ਗਾਰੀ ਵੱਲ ਧੱਕਿਆ, ਅੱਜ ਇਹ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ ਅਨੇਕਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

