ਕੋਟਕਪੂਰਾ, 25 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਬ ਇੰਸਪੈਕਟਰ ਤੋਂ ਤਰੱਕੀ ਲੈ ਕੇ ਇੰਸਪੈਕਟਰ ਬਣੇ ਜ਼ਿਲ੍ਹਾ ਟਰੈਫਿਕ ਇੰਚਾਰਜ ਵਕੀਲ ਸਿੰਘ ਬਰਾੜ ਦੇ ਮੋਢੇ ’ਤੇ ਇਕ ਸਟਾਰ ਦਾ ਵਾਧਾ ਕਰਦਿਆਂ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਨੇ ਉਹਨਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕੀਤੀ। ਉਹਨਾ ਦੱਸਿਆ ਕਿ ਨਵੇਂ ਤਰੱਕੀ ਪ੍ਰਾਪਤ ਇੰਸਪੈਕਟਰ ਵਕੀਲ ਸਿੰਘ ਬਰਾੜ ਦੀ ਪਿਪਿੰਗ ਸੈਰੇਮਨੀ ਬੜੇ ਹੀ ਗੰਭੀਰ ਅਤੇ ਗੋਰਵਮਈ ਮਾਹੌਲ ਵਿੱਚ ਆਯੋਜਿਤ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਡਾ ਪ੍ਰਗਿਆ ਜੈਨ ਨੇ ਆਖਿਆ ਕਿ ਪੁਲਿਸ ਵਿਭਾਗ ਵਿੱਚ ਤਰੱਕੀ ਸਿਰਫ ਮਾਣ ਦੀ ਗੱਲ ਨਹੀਂ, ਸਗੋਂ ਵਧੀਆ ਜਿੰਮੇਵਾਰੀਆਂ ਦਾ ਪ੍ਰਤੀਕ ਹੁੰਦੀ ਹੈ। ਉਹਨਾ ਕਿਹਾ ਕਿ ਅਜਿਹੇ ਪੋ੍ਰਗਰਾਮ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਕੰਮ ਕਰਨ ਦੀ ਸਮਰੱਥਾ ਵਧਾਉਂਦੇ ਹਨ ਅਤੇ ਉਹਨਾਂ ਦੇ ਮਨੋਬਲ ਨੂੰ ਉੱਚਾ ਚੁੱਕਦੇ ਹਨ, ਜਿਸ ਨਾਲ ਉਹ ਹੋਰ ਚੰਗੀ ਤਰ੍ਹਾਂ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹਿਤ ਹੁੰਦੇ ਹਨ। ਇੰਸਪੈਕਟਰ ਵਕੀਲ ਸਿੰਘ ਬਰਾੜ ਨੇ ਆਪਣੇ ਉਪਰ ਰੱਖੇ ਵਿਸ਼ਵਾਸ਼ ਲਈ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਟਰੈਫਿਕ ਹੋਲਦਾਰ ਸ਼੍ਰੀਮਤੀ ਅਨੂ ਬਾਲਾ ਵੀ ਹਾਜਰ ਸਨ।

