ਔਰਤਾਂ ਦੇ ਖਾਤਿਆਂ ਵਿੱਚ ਇਕ ਹਜ਼ਾਰ ਰੁਪਏ ਆਉਣ ’ਤੇ ਹੋਵੇਗੀ ਖੁਸ਼ੀ
ਕੋਟਕਪੂਰਾ, 3 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਵਿਕਾਸ ਅਤੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਸ਼ੋਸ਼ਲ ਮੀਡੀਆ ਅਤੇ ਬਲਾਕ ਪ੍ਰਧਾਨ ਅਮਨਦੀਪ ਕੌਰ ਨੇ ਸਰਕਾਰ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਸਦਕਾ ਚਾਰ ਸਾਲਾਂ ਵਿੱਚ ਹੋਏ ਕੰਮਾਂ ਪ੍ਰਤੀ ਚਾਨਣਾ ਪਾਉਂਦਿਆਂ ਆਖਿਆ ਕਿ ਉਹ ਹਮੇਸ਼ਾ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਆਪਣੀ ਪਹਿਲ ਦੇ ਤੌਰ ’ਤੇ ਦੇਖਦੀ ਆਈ ਹੈ। ਅਮਨਦੀਪ ਕੌਰ ਨੇ ਦੱਸਿਆ ਕਿ ਜਿਵੇਂ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ। ਇਸਦੇ ਨਾਲ ਹੀ ਕਿਸਾਨਾਂ ਅਤੇ ਨੌਜਵਾਨਾਂ ਲਈ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ’ਤੇ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ’ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ। ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਅਮਨਦੀਪ ਕੌਰ ਹਰ ਗਲੀ ਮੁਹੱਲਿਆਂ ਵਿਚ ਜਾ ਕੇ ਘਰੋਂ ਘਰੋਂ ਔਰਤਾਂ ਦੇ ਇਕ ਹਜ਼ਾਰ ਰੁਪਏ ਵਾਲੇ ਫਾਰਮ ਭਰਦੇ ਹਨ ਉਹਨਾਂ ਨੇ ਕਿਹਾ ਕਿ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

