ਕੋਟਕਪੂਰਾ, 10 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਅਤੇ ਸਕੂਲ ਦੇ ਹਾਊਸ ਇਨਚਾਰਜ ਦੁਆਰਾ ਪ੍ਰਿੰਸੀਪਲ ਦੀ ਰਹਿਮਨਾਈ ਅਨੁਸਾਰ ਵਿਸ਼ਵ ਸਿਹਤ ਦਿਵਸ ਬੜੇ ਉਤਸਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਿੱਚ ਸਿਹਤ ਸਫਾਈ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਈ ਤਰ੍ਹਾਂ ਦੀਆਂ ਦਿਲਚਸਪ ਅਤੇ ਵਿਦਿਅਕ ਗਤੀਵਿਧੀਆਂ ਕਰਵਾਈਆ ਗਈਆਂ। ਪਹਿਲੀ ਜਮਾਤ ਦੇ ਵਿਦਿਆਰਥੀਆਂ ਦੁਆਰਾ ਸਫਾਈ ਅਤੇ ਪਾਣੀ ਬਚਾਉਣ ਦੀ ਮਹੱਤਤਾ ਨੂੰ ਦਰਸਾਉਣ ਲਈ ਸਾਫ ਹੱਥਾਂ ਦੀ ਸ਼ਕਤੀ ਗਤੀਵਿਧੀ ਕਰਵਾਈ ਗਈ, ਦੂਜੀ, ਤੀਜੀ ਦੇ ਵਿਦਿਆਰਥੀਆਂ ਨੇ ਸਿਹਤ ਅਤੇ ਤੰਦਰੁਸਤੀ ਬਾਰੇ ਕਲੱਬ ਦੀ ਅਗਵਾਈ ਹੇਠ ਪੋਸਟਿਕ ਭੋਜਨ ਅਤੇ ਇੱਕ ਜਾਗਰੂਕਤਾ ਭਾਸ਼ਣ ਵਿੱਚ ਹਿੱਸਾ ਲਿਆ। ਪੰਜਵੀਂ ਅਤੇ ਛੇਵੀਂ ਦੇ ਵਿਦਿਆਰਥੀਆਂ ਦੁਆਰਾ ਸਕੂਲ ਦੇ ਆਲੇ ਦੁਆਲੇ ਦੀ ਸਫਾਈ ਦੀ ਮੁਹਿੰਮ ਦੀ ਅਗਵਾਈ ਕੀਤੀ ਗਈ। ਇਸ ਦੇ ਨਾਲ ਚਾਰੇ ਹਾਊਸ ਦੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਅਤੇ ਸ਼ਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ। ਨਾਲ ਹੀ ਚਾਰੇ ਹਾਊਸ ਦੇ ਵਿਦਿਆਰਥੀਆਂ ਦੇ ਕੁਇਜ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਰਾਹੀਂ ਵਿਦਿਆਰਥੀਆਂ ਨੂੰ ਇੱਕ ਸਿਹਤਮੰਦ ਤੇ ਵਧੇਰੇ ਧਿਆਨ ਨਾਲ ਰਹਿਣ ਦੇ ਤਰੀਕੇ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸਾਡੀ ਸਿਹਤ ਹੀ ਸਾਡਾ ਧੰਨ ਹੈ ਅਸੀਂ ਆਪਣੇ ਆਪ ਨੂੰ ਤੰਦਰੁਸਤ ਰੱਖਾਂਗੇ ਤਾਂ ਹੀ ਅਸੀਂ ਇੱਕ ਸਿਹਤਮੰਦ ਸਮਾਜ ਅਤੇ ਰਾਸ਼ਟਰ ਦਾ ਨਿਰਮਾਣ ਕਰ ਸਕਦੇ ਹਾਂ ਅਤੇ ਅਸੀਂ ਵਾਤਾਵਰਨ ਦੀ ਰੱਖਿਆ ਵੱਧ ਤੋਂ ਵੱਧ ਰੁੱਖ ਲਗਾ ਕੇ ਅਤੇ ਪਰਦੂਸਣ ਨੂੰ ਫੈਲਣ ਤੋਂ ਰੋਕਣ ਲਈ ਆਪਣੀ ਜੀਵਨ ਸੈਲੀ ਨੂੰ ਬਦਲ ਕੇ ਇਹਨਾਂ ਦਾ ਹੱਲ ਕਰ ਸਕਦੇ ਹਾਂ।

