ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਫਰੀਦਕੋਟ ਸ਼ਹਿਰ ਦੇ ਬਾਜ਼ਾਰਾਂ ’ਚ ਕੀਤਾ ਮੋਟਰਸਾਈਕਲ ਅਤੇ ਸਕੂਟਰ ਮਾਰਚ

ਕੋਟਕਪੂਰਾ, 1 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਅੱਜ ਸਥਾਨਕ ਦਰਬਾਰ ਗੰਜ ਰੈਸਟ ਹਾਊਸ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ•ਾ ਫਰੀਦਕੋਟ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਸਾਂਝੇ ਤੌਰ ’ਤੇ ਰੈਲੀ ਕਰਕੇ ਮਨਾਇਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜਤਿੰਦਰ ਕੁਮਾਰ, ਪ੍ਰੇਮ ਚਾਵਲਾ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਚੰਦ ਸਿੰਘ ਡੋਡ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ ਖੀਵਾ, ਸੁਖਵਿੰਦਰ ਸਿੰਘ ਸੁੱਖੀ, ਨਵਪ੍ਰੀਤ ਸਿੰਘ, ਸਿਮਰਜੀਤ ਸਿੰਘ ਬਰਾੜ, ਕੁਲਵੰਤ ਸਿੰਘ ਚਾਨੀ, ਹਰਜਸਦੀਪ ਸਿੰਘ, ਲਖਵਿੰਦਰ ਕੌਰ ਮਿਡ ਡੇ ਮੀਲ ਆਗੂ, ਅਮਰਜੀਤ ਕੌਰ ਰਣ ਸਿੰਘ ਵਾਲਾ, ਸਰਬਜੀਤ ਕੌਰ ਮਚਾਕੀ ਆਸ਼ਾ ਵਰਕਰ ਆਗੂ, ਸੁਰਿੰਦਰਪਾਲ ਸਿੰਘ, ਬਲਵਿੰਦਰ ਰਾਮ ਸ਼ਰਮਾ ਪਾਵਰਕਾਮ ਕਾਰਪੋਰੇਸ਼ਨ, ਵੀਰਇੰਦਰਜੀਤ ਸਿੰਘ ਪੁਰੀ, ਸੁਭਾਸ਼ ਚੰਦਰ ਸ਼ਰਮਾ ਪ੍ਰਧਾਨ ਅਤੇ ਕਲਾਸ ਫ਼ੋਰ ਆਗੂ ਬਲਕਾਰ ਸਿੰਘ ਸਹੋਤਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮਜ਼ਦੂਰ ਦਿਵਸ ਦੇ ਇਤਿਹਾਸ ਬਾਰੇ ਰੌਸ਼ਨੀ ਪਾਈ।ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਹੁਕਮਰਾਨ ਸਰਕਾਰਾਂ ਤੇ ਦੋਸ਼ ਲਾਇਆ ਕਿ ਕਾਰਪਰੇਟ ਘਰਾਣਿਆਂ ਦੇ ਦਬਾਅ ਹੇਠ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ ਅਤੇ ਕੰਮ ਦੇ ਘੰਟੇ ਘਟਾਉਣ ਦੀ ਬਜਾਏ ਕੰਮ ਦੇ ਘੰਟੇ ਵਧਾਉਣ ਦੇ ਰਾਹ ਪਈਆਂ ਹੋਈਆਂ ਹਨ। ਆਗੂਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ| ਸਾਂਝੀ ਰੈਲੀ ਕਰਨ ਉਪਰੰਤ ਫਰੀਦਕੋਟ ਸ਼ਹਿਰ ਦੇ ਭਾਈ ਘਨਈਆ ਚੋਂਕ, ਠੰਡੀ ਸੜਕ, ਹੁੱਕੀ ਵਾਲਾ ਚੌਂਕ, ਜਬਲੀ ਸਿਨੇਮਾ ਚੌਂਕ ਤੋਂ ਹੁੰਦਾ ਹੋਇਆ ਸਕੂਟਰ ਅਤੇ ਮੋਟਰਸਾਈਕਲ ਮਾਰਚ ਬੱਸ ਸਟੈਂਡ ਸਾਹਮਣੇ ਕੁਝ ਮਿੰਟਾਂ ਲਈ ਟਰੈਫਿਕ ਜਾਮ ਕਰਨ ਤੋਂ ਬਾਅਦ ਸਮਾਪਤ ਹੋਇਆ। ਐਕਸ਼ਨ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਛੇ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਮਿਤੀ 8 ਅਪ੍ਰੈਲ 2026 ਦਾ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ,  ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਠੇਕਾ ਆਧਾਰਤ, ਆਊਟ ਸੋਰਸ ਵਰਕਚਾਰਜ ਕਾਮਿਆਂ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕਰਕੇ ਲਾਗੂ ਕੀਤੀਆਂ ਜਾਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਆਗੂ ਸੋਮਨਾਥ ਅਰੋੜਾ, ਸੰਤ ਸਿੰਘ ਮੁੱਖ ਅਧਿਆਪਕ, ਉਪਿੰਦਰ ਸਿੰਘ, ਗਗਨ ਪਾਹਵਾ, ਬਲਵੀਰ ਸਿੰਘ ਸਿਵੀਆਂ, ਹਰਵਿੰਦਰ ਸ਼ਰਮਾ, ਇੰਦਰਜੀਤ ਸਿੰਘ ਗਿੱਲ, ਰਾਮ ਸਿੰਘ, ਸਰਦੂਲ ਸਿੰਘ, ਰਾਜਦੇਵ ਸਿੰਘ ਅਤੇ ਸੂਰਜ ਕੁਮਾਰ ਆਗੂ ਡੀ ਸੀ ਦਫਤਰ, ਇੰਦਰਜੀਤ ਸਿੰਘ ਗਿੱਲ, ਗੁਰਦੀਪ ਸਿੰਘ ਜੈਤੋ, ਅੰਗਰੇਜ਼ ਸਿੰਘ ਜੈਤੋ, ਮੇਜਰ ਸਿੰਘ ਜੌਹਲ, ਇਕਬਾਲ ਸਿੰਘ ਰਣ ਸਿੰਘ ਵਾਲਾ, ਇਕਬਾਲ ਸਿੰਘ ਢੁੱਡੀ,  ਕੁਲਵਿੰਦਰ ਸਿੰਘ ਮੌੜ, ਦੀਪਕ ਕੁਮਾਰ, ਗੁਰਚਰਨ ਸਿੰਘ ਮਾਨ, ਪਰਮਜੀਤ ਸਿੰਘ ਪੰਮਾ, ਹਰਦੇਵ ਸਿੰਘ ਗਿੱਲ, ਜੋਤੀ ਪ੍ਰਕਾਸ਼, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਜਸਵਿੰਦਰ ਸਿੰਘ ਬਰਾੜ, ਸੁਖਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ ਅਤੇ ਕੁਲ ਹਿੰਦ ਕਿਸਾਨ ਸਭਾ ਜ਼ਿਲ•ਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੁੰਬੜਭੰਨ ਆਦਿ ਆਗੂ ਅਤੇ ਵੱਡੀ ਗਿਣਤੀ ਵਿੱਚ ਮਿਡ ਡੇ ਮੀਲ ਵਰਕਰ ਅਤੇ ਆਸ਼ਾ ਵਰਕਰਜ਼ ਹਾਜਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.