ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਕੋਟਕਪੂਰਾ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ, ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਅਤੇ ਏਟਕ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਕੌਮਾਂਤਰੀ ਮਜ਼ਦੂਰ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਅਦਾਰਿਆਂ ਸਾਹਮਣੇ ਲਾਲ ਝੰਡੇ ਲਹਿਰਾਏ ਗਏ। ਵੱਖ-ਵੱਖ ਅਦਾਰਿਆਂ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਅਮਰਜੀਤ ਕੌਰ ਰਣ ਸਿੰਘ ਵਾਲਾ ਸੂਬਾ ਪ੍ਰਧਾਨ ਆਸ਼ਾ ਵਰਕਰ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਇਕਬਾਲ ਸਿੰਘ ਰਣਸਿੰਘ ਵਾਲਾ, ਕੁਲਵੰਤ ਸਿੰਘ ਚਾਨੀ, ਨਰੇਗਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਵੀਰ ਸਿੰਘ ਕੰਮੇਆਣਾ ਅਤੇ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਸਥਾਨਕ ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਮੁਲਾਜ਼ਮ ਆਗੂ ਨਛੱਤਰ ਸਿੰਘ ਭਾਣਾ ਅਤੇ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ, ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਸਕਿਉਰਟੀ ਗਾਰਡ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਅਤੇ ਸ਼ਿਵਨਾਥ ਦਰਦੀ ਦੀ ਅਗਵਾਈ ਹੇਠ, ਨਹਿਰੀ ਕਲੋਨੀ ਫਰੀਦਕੋਟ ਵਿਖੇ ਮੁਲਾਜ਼ਮ ਆਗੂ ਰਮੇਸ਼ ਢੈਪਈ ਅਤੇ ਹਰੀ ਸਿੰਘ ਦੀ ਅਗਵਾਈ ਹੇਠ, ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਮੁਲਾਜ਼ਮ ਆਗੂ ਰਾਮ ਸਿੰਘ ਪ੍ਰਧਾਨ, ਜਨਰਲ ਸਕੱਤਰ ਸਰਦੂਲ ਸਿੰਘ, ਵਿੱਤ ਸਕੱਤਰ ਚਮਕੌਰ ਸਿੰਘ ਅਤੇ ਰਾਜਦੇਵ ਸਿੰਘ ਦੀ ਅਗਵਾਈ ਹੇਠ ਅਤੇ ਏਟਕ ਵਿੱਚ ਸ਼ਾਮਲ ਜਥੇਬੰਦੀਆਂ ਨਰੇਗਾ ਮਜ਼ਦੂਰ, ਖੇਤ ਮਜਦੂਰ, ਸਰਵ ਭਾਰਤ ਨੌਜਵਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਆਲ ਇੰਡੀਆ ਆਸ਼ਾ  ਵਰਕਰ ਯੂਨੀਅਨ, ਪੰਜਾਬ ਪੈਨਸ਼ਨਰ ਯੂਨੀਅਨ ਵੱਲੋਂ ਪ੍ਰੇਮ ਚਾਵਲਾ, ਕੁਲਵੰਤ ਸਿੰਘ ਚਾਨੀ, ਅਮਰਜੀਤ ਕੌਰ ਰਣ ਸਿੰਘ ਵਾਲਾ, ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਵੀਰ ਸਿੰਘ ਕੰਮੇਆਣਾ, ਬਲਕਾਰ ਸਿੰਘ ਸਹੋਤਾ, ਸੋਮਨਾਥ ਅਰੋੜਾ, ਜਸਵਿੰਦਰ ਸਿੰਘ ਬਰਾੜ, ਇਕਬਾਲ ਸਿੰਘ ਰਣ ਸਿੰਘ ਵਾਲਾ, ਚਰਨਜੀਤ ਸਿੰਘ ਚਮੇਲੀ, ਹਰਪਾਲ ਸਿੰਘ ਮਚਾਕੀ, ਗੁਰਚਰਨ ਸਿੰਘ ਮਾਨ, ਮੇਜਰ ਸਿੰਘ ਜੌਹਲ, ਜਤਿੰਦਰ ਸਿੰਘ, ਨਿਰਮਲ ਸਿੰਘ ਨਿੰਮਾ ਮੇਟ ਨੱਥਾ ਸਿੰਘ, ਮੇਟ ਲਵਪ੍ਰੀਤ ਕੌਰ ਪਿਪਲੀ, ਸੁਮਨਪ੍ਰੀਤ ਕੌਰ, ਮੇਟ ਸੁਖਮੰਦਰ ਸਿੰਘ ਢੁੱਡੀ, ਮੇਟ ਸੀਪੂ ਚਮੇਲੀ, ਮੇਟ ਵੀਰਪਾਲ ਕੌਰ, ਗੁਰਜੰਟ ਸਿੰਘ  ਅਤੇ ਸੁਖਮੰਦਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਕਿਰਤ ਦੀ ਲਹਿਰ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ ਗਏ। ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਵੱਲੋਂ ਕੰਮ ਦਿਹਾੜੀ ਸਮਾਂ ਅੱਠ ਘੰਟੇ ਕਰਵਾਉਣ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਅਤੇ ਮੌਜੂਦਾ ਸਮੇਂ ਵਿੱਚ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਅਤੇ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲਾਗੂ ਕੀਤੀਆਂ ਜਾ ਰਹੀਆਂ ਮਜ਼ਦੂਰ ਅਤੇ ਕਿਸਾਨ ਵਿਰੋਧੀ, ਲੋਕ ਵਿਰੋਧੀ, ਵਿਦਿਆਰਥੀ ਅਤੇ ਨੌਜਵਾਨ ਵਿਰੋਧੀ, ਮੁਲਾਜ਼ਮ ਗਵ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਆਗੂਆਂ ਨੇ ਇਹਨਾਂ ਨੀਤੀਆਂ ਦਾ ਢੁਕਵਾਂ ਉੱਤਰ ਆਪਣੇ ਤਿੱਖੇ ਸੰਘਰਸ਼ਾਂ ਰਾਹੀਂ ਕਰਨ ਦਾ ਅਹਿਦ ਲਿਆ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.