ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਕੋਟਕਪੂਰਾ, 8 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਨੇੜਲੇ ਪਿੰਡ ਹਰੀ ਨੌ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ। ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਹਰ ਸਾਲ ਦੀ ਤਰ੍ਹਾਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਭਾਈ ਗੁਰਚਰਨ ਸਿੰਘ ਨੂੰ ਦੂਸਰੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਅਤੇ ਇਕਬਾਲ ਸਿੰਘ, ਮਨਜੀਤ ਸਿੰਘ, ਭਾਈ ਕੁਲਦੀਪ ਸਿੰਘ ਸਿੱਧੂ ਮੈਂਬਰ ਬਣੇ। ਇਕਬਾਲ ਸਿੰਘ ਤੇ ਮਨਜੀਤ ਸਿੰਘ ਵੀ ਦੂਸਰੀ ਵਾਰ ਮੈਂਬਰ ਚੁਣੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਭਾਈ ਸੁਖਦੀਪ ਸਿੰਘ ਸਾਬਕਾ ਪ੍ਰਧਾਨ ਨੂੰ ਸਿਰਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ, ਮਨਜੀਤ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ ਸਿੱਧੂ ਮੈਂਬਰ, ਬਾਬਾ ਪਾਲਾ ਸਿੰਘ ਮੁੱਖ ਸੇਵਾਦਾਰ, ਭਾਈ ਜਸਦੀਪ ਸਿੰਘ ਹੈੱਡ ਗ੍ਰੰਥੀ, ਮੁਕੰਦ ਸਿੰਘ ਸੇਵਿਦਾਰ, ਮਾ. ਗੇਜ ਰਾਮ ਭੌਰਾ, ਸੁਖਦੀਪ ਸਿੰਘ ਸਾਬਕਾ ਪ੍ਰਧਾਨ, ਕੇਵਲ ਸਿੰਘ, ਸੋਖਾ ਸਿੰਘ, ਕੌਰ ਸਿੰਘ ਸਾਬਕਾ ਪ੍ਧਾਨ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ, ਹਾਕਮ ਸਿੰਘ ਨੰਬਰਦਾਰ, ਕੱਤਰ ਸਿੰਘ ਅਤੇ ਸਮੂਹ ਸੰਗਤਾਂ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.