ਪੀ.ਏ.ਯੂ. ਦੇ ਕਿਸਾਨ ਕਲੱਬ ਦੀ ਮਾਸਿਕ ਮੀਟਿੰਗ ਵਿਚ ਹੋਈਆਂ ਵਿਚਾਰਾਂ

ਪੀ.ਏ.ਯੂ. ਦੇ ਕਿਸਾਨ ਕਲੱਬ ਦੀ ਮਾਸਿਕ ਮੀਟਿੰਗ ਵਿਚ ਹੋਈਆਂ ਵਿਚਾਰਾਂ

ਲੁਧਿਆਣਾ 8 ਮਈ (ਵਰਲਡ ਪੰਜਾਬੀ ਟਾਈਮਜ਼)

ਪੀ.ਏ.ਯੂ. ਦੇ ਡਾਇਰੈਕੋਰੇਟ ਪਸਾਰ ਸਿੱਖਿਆ ਦੀ ਅਗਵਾਈ ਵਿਚ ਹਰ ਮਹੀਨੇ ਕਰਵਾਈ ਜਾਂਦੀ ਕਿਸਾਨ ਕਲੱਬ ਦੀ ਮੀਟਿੰਗ ਇਸ ਵਾਰ ਵਿਸ਼ੇਸ਼ ਤੌਰ ਤੇ ਕਿਸਾਨਾਂ ਦੀ ਭਰਵੀਂ ਹਾਜ਼ਰੀ ਦੀ ਗਵਾਹ ਬਣੀ| 145 ਕਿਸਾਨ ਮੈਂਬਰਾਂ ਨੇ ਇਸ ਮੀਟਿੰਗ ਵਿਚ ਹਿੱਸਾ ਲੈ ਕੇ ਵੱਖ-ਵੱਖ ਮਾਹਿਰਾਂ ਦੇ ਵਿਚਾਰ ਸੁਣੇ ਅਤੇ ਉਹਨਾਂ ਨਾਲ ਆਪਣੀ ਕਾਸ਼ਤਕਾਰੀ ਬਾਰੇ ਮਸ਼ਵਰੇ ਕੀਤੇ|

ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਤਾਜ਼ੇ ਖੇਤੀ ਸਾਹਿਤ ਦੇ ਹਵਾਲੇ ਨਾਲ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਸਾਹਿਤ ਨਾਲ ਜੁੜਨ ਅਤੇ ਸ਼ੋਸ਼ਲ਼ ਮੀਡੀਆ ਮਾਧਿਅਮਾਂ ਉੱਪਰ ਵੀ ਪੀ.ਏ.ਯੂ. ਦੇ ਪ੍ਰੋਗਰਾਮ ਦੇਖਣ ਦੀ ਆਦਤ ਬਨਾਉਣ|

ਖੇਤੀ ਮਾਹਿਰਾਂ ਵਜੋਂ ਇਸ ਵਾਰ ਡਾ. ਮਹੇਸ਼ ਕੁਮਾਰ ਨਾਰੰਗ ਨੇ ਝੋਨੇ ਦੀ ਮਸ਼ੀਨੀ ਲੁਆਈ ਲਈ ਪਨੀਰੀ ਬੀਜਣ ਬਾਰੇ, ਡਾ. ਅਮਿਤ ਕੌਲ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ, ਡਾ. ਸੁਮਨ ਕੁਮਾਰੀ ਨੇ ਸਾਉਣੀ ਦੀਆਂ ਫਸਲਾਂ ਵਿਚ ਜੈਵਿਕ ਖਾਦਾਂ ਦੀ ਵਰਤੋਂ ਬਾਰੇ, ਡਾ. ਰਵਿੰਦਰ ਚੰਦੀ ਨੇ ਟ੍ਰਾਈਕੋਕਾਰਡ ਰਾਹੀਂ ਫਸਲਾਂ ਦੇ ਕੀਟ ਪ੍ਰਬੰਧਨ ਬਾਰੇ ਅਤੇ ਡਾ. ਇਕਬਾਲ ਸਿੰਘ ਨੇ ਬਾਇਓਗੈਸ ਪਲਾਂਟ ਦੀ ਤਿਆਰੀ ਬਾਰੇ ਭਾਸ਼ਣ ਦਿੱਤੇ|

ਸਵਾਗਤ ਦੇ ਸ਼ਬਦ ਕਿਸਾਨ ਕਲੱਬ ਦੇ ਸਕੱਤਰ ਸ਼੍ਰੀ ਸਤਵੀਰ ਸਿੰਘ ਨੇ ਕਹੇ| ਅੰਤ ਵਿਚ ਧੰਨਵਾਦ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਗਰੇਵਾਲ ਨੇ ਕੀਤਾ| ਇਸ ਸਿਖਲਾਈ ਕੈਂਪ ਦੇ ਸੰਚਾਲਕ ਸ਼੍ਰੀ ਵਰਿੰਦਰ ਸਿੰਘ ਸਨ|

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.