ਕੋਟਕਪੂਰਾ, 14 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੀ.ਬੀ.ਐੱਸ.ਈ. ਨਵੀਂ ਦਿੱਲੀ ਵੱਲੋਂ ਬਾਰਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਤਾਜ ਪਬਲਿਕ ਸਕੂਲ, ਜੰਡ ਸਾਹਿਬ ਦਾ ਨਤੀਜਾ ਬਹੁਤ ਹੀ ਸ਼ਾਨਦਾਰ 100 ਫੀਸਦੀ ਰਿਹਾ। ਬਾਰਵੀਂ ਕਲਾਸ ਦੇ ਸਾਰੇ ਵਿਸ਼ਿਆ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ। ਜਿਸ ਵਿੱਚ ਆਰਟਸ ਗਰੁੱਪ ਵਿੱਚੋਂ ਗੁਰਨੂਰ ਕੌਰ 94 ਫੀਸਦੀ, ਮੈਡੀਕਲ ਗਰੁੱਪ ਵਿੱਚ ਨਵਜੋਤ ਕੌਰ 93% ਅਤੇ ਕਾਮਰਸ ਗਰੁੱਪ ਵਿੱਚ ਸਤਵੀਰ ਸਿੰਘ ਨੇ 93% ਅੰਕ ਪ੍ਰਾਪਤ ਕਰਕੇ ਸਕੂਲ ਦਾ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਹਨਾਂ ਬੱਚਿਆਂ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਬਹੁਤ ਸਾਰੀਆਂ ਮੱਲ੍ਹਾਂ ਮਾਰੀਆਂ। ਸਕੂਲ ਦੇ ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ, ਸ. ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਦੀਪ ਕੌਰ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ ਨੇ ਬੱਚਿਆਂ ਨੂੰ ਉੱਚੀ ਮੰਜ਼ਿਲ ਪ੍ਰਾਪਤ ਕਰਨ ਲਈ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਆ। ਇਸ ਸਮੇਂ ਸਮੂਹ ਸਟਾਫ ਵੀ ਹਾਜ਼ਰ ਸੀ।

