ਫ਼ਰੀਦਕੋਟ 16 ਮਈ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਪ੍ਰਾਇਮਰੀ ਸਕੂਲ ਮਿਸ਼ਰੀ ਵਾਲਾ ਦੇ ਮੁੱਖ ਅਧਿਆਪਕ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਨੂੰ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਅਤੇ ਨਵੀਨਤਮ ਅਧਿਆਪਨ ਤਰੀਕਿਆਂ ਲਈ ਫਿਨਲੈਂਡ ਦੌਰੇ ਲਈ ਚੁਣਿਆ ਗਿਆ ਹੈ। ਇਹ ਦੌਰਾ ਸਿੱਖਿਆ ਪ੍ਰਣਾਲੀ ਦੇ ਅਧਿਐਨ ਅਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਕਰਵਾਇਆ ਜਾਦਾਂ ਹੈ।
ਸਕੂਲ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਤੇ ਵਿਦਿਆਰਥੀਆਂ ਵਿੱਚ ਇਸ ਮੌਕੇ ਨੂੰ ਲੈ ਕੇ ਬਹੁਤ ਖੁਸ਼ੀ ਦੀ ਲਹਿਰ ਦੇਖੀ ਗਈ , ਸਕੂਲ ਦੇ ਅਧਿਆਪਕਾਂ ਨੇ ਕਿਹਾ ਕਿ ਇਹ ਸਾਡੇ ਸਕੂਲ ਲਈ ਗੌਰਵ ਦੀ ਗੱਲ ਹੈ ਕਿ ਸਾਡੇ ਐਚ.ਟੀ. ਸਾਹਿਬ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਿਆ ਪ੍ਰਣਾਲੀ ਨੂੰ ਸਮਝਣ ਦਾ ਮੌਕਾ ਮਿਲ ਰਿਹਾ ਹੈ।
ਇਸ ਮੌਕੇ ’ਤੇ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਗਿਆ। ਜਿਸ ਵਿੱਚ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਅਧਿਆਪਕ ਜੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਤੇ ਉਮੀਦ ਜਤਾਈ ਗਈ ਕਿ ਉਹ ਫਿਨਲੈਂਡ ਦੀ ਆਧੁਨਿਕ ਸਿੱਖਿਆ ਪ੍ਰਣਾਲੀ ਦੇ ਤਜਰਬੇ ਪ੍ਰਾਪਤ ਕਰ ਵਾਪਸ ਆ ਕੇ ਸਕੂਲ ਅਤੇ ਵਿਦਿਆਰਥੀਆਂ ਦੇ ਵਿਕਾਸ ਵਿੱਚ ਹੋਰ ਯੋਗਦਾਨ ਪਾਉਣਗੇ।
ਸਾਰੇ ਸਕੂਲ ਪਰਿਵਾਰ ਵੱਲੋਂ ਉਹਨਾਂ ਦੀ ਸੁਖਦ ਅਤੇ ਸਫਲ ਯਾਤਰਾ ਲਈ ਦਿਲੋਂ ਵਧਾਈਆਂ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਸ. ਹਰਦੀਪ ਸਿੰਘ ਬਰਾੜ ਸਕੂਲ ਸਟਾਫ ਸ.ਸਤਪਾਲ ਸਿੰਘ, ਜਸਵਿੰਦਰ ਸਿੰਘ, ਅਮਿਤ ਕੁਮਾਰ ਜੀ ਚੰਦਰ ਦਿਓੜਾ ਆਦਿ ਅਧਿਆਪਕ ਹਾਜ਼ਰ ਸਨ ।
