ਕੋਟਕਪੂਰਾ, 23 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਆਲ ਪੰਜਾਬ ਡੀ.ਐਸ.ਟੀ.ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਤੌਰ ਕੰਟਰੈਕਟ/ਗੈਸਟ ਫੈਕਲਟੀ 700 ਦੇ ਕਰੀਬ ਇੰਸਟਰਕਟਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਾਂ। ਅਸੀ ਆਪਣੀਆਂ ਮੰਗਾਂ ਸਬੰਧੀ ਬਹੁਤ ਵਾਰ ਮੁੱਖ ਮੰਤਰੀ ਸਾਹਿਬ ਨਾਲ, ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਜੀ ਨਾਲ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਨਾਲ ਅਤੇ ਹੋਰ ਮੰਤਰੀ ਸਹਿਬਾਨਾਂ ਨੂੰ ਆਪਣੀਆਂ ਮੰਗਾਂ ਸਬੰਧੀ ਬਹੁਤ ਵਾਰ ਮੀਟਿੰਗ ਕਰ ਚੁੱਕੇ ਹਾਂ ਪਰ ਸਾਡੀਆਂ ਮੰਗਾ ਸਬੰਧੀ ਸਰਕਾਰ ਵਲੋ ਕੋਈ ਕਾਰਵਾਈ ਨਹੀਂ ਕੀਤੀ ਗਈ ਦੁਬਾਰਾ ਅਸੀ ਸਰਕਾਰ ਪਾਸੋ ਮੀਟਿੰਗ ਦੇ ਲਈ ਸਮੇਂ ਦੀ ਮੰਗ ਕੀਤੀ ਸੀ, ਜਿਸ ’ਤੇ ਡਿਪਟੀ ਕਮਿਸ਼ਨਰ ਸੰਗਰੂਰ ਵੱਲੋ ਸਾਨੂੰ ਮਿਤੀ 29/01/2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਪਰ ਇਹ ਮੀਟਿੰਗ ਮੰਤਰੀ ਸਾਹਿਬ ਵੱਲੋਂ ਨਹੀਂ ਕੀਤੀ ਗਈ ਅਤੇ ਇਸ ਤਰੀਕ ਨੂੰ ਬਦਲਦੇ ਹੋਏ ਮਿਤੀ 17/02/2026 ਨੂੰ ਫਿਰ ਤੋਂ ਬੁਲਾਇਆ ਗਿਆ ਸੀ ਪਰ ਫਿਰ ਮੀਟਿੰਗ ਨੂੰ ਪੋਸਟਪੋਨ ਕਰਦੇ ਹੋਏ ਮੀਟਿੰਗ ਦਾ ਸਮਾਂ 17/04/2026 ਦਾ ਦਿੱਤਾ ਗਿਆ ਇਸ ਨੂੰ ਵੀ ਪੋਸਟਪੋਨ ਕਰਕੇ ਮੀਟਿੰਗ ਦਾ ਸਮਾਂ ਦੁਬਾਰਾ 28/04/2026 ਦਾ ਦਿੱਤਾ ਇਸ ਨੂੰ ਵੀ ਪੋਸਟਪੋਨ ਕਰਨ ਉਪਰੰਤ ਮੀਟਿੰਗ ਦਾ ਸਮਾਂ 14/05/2026 ਦਿੱਤਾ ਗਿਆ ਇਸ ਮੀਟਿੰਗ ਤੋਂ ਵੀ ਸਰਕਾਰ ਭੱਜ ਗਈ ਅਤੇ ਅਗਲੀ ਮੀਟਿੰਗ ਦੇ ਸਮੇਂ ਲਈ ਅਗਲੇ ਹੁਕਮਾਂ ਦਾ ਪੱਤਰ ਜਾਰੀ ਕੀਤਾ ਗਿਆ, ਜਿਸ ਤੋਂ ਇਹ ਗੱਲ ਬਿਲਕੁਲ ਸਾਫ ਝਲਕਦੀ ਹੈ ਕਿ ਪੰਜਾਬ ਦੀਆਂ ਆਈ.ਟੀ.ਆਈਜ. ਵਿੱਚ ਕੰਮ ਕਰਦੇ ਗੈਸਟ ਫੈਕਲਟੀ ਕੱਚੇ ਇੰਸਟਰਕਟਰਾ ਦੇ ਭਵਿੱਖ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ। ਵਾਰ ਵਾਰ ਮੀਟਿੰਗ ਵਿੱਚ ਸਾਡੀਆਂ ਮੰਗਾਂ ਸਬੰਧੀ ਜਿਵੇਂ ਕਿ ਬੇਸਿਕ ਤਨਖਾਹ ਤੇ ਲੈ ਕੇ ਵਿਭਾਗ ਅਧੀਨ ਕਰਨਾ ਅਤੇ ਸੇਵਾ ਸੁਰੱਖਿਆ ਸਬੰਧੀ ਸਾਨੂੰ ਬਹੁਤ ਲੰਮੇ ਸਮੇਂ ਤੋਂ ਸਰਕਾਰ ਵੱਲੋਂ ਵਾਅਦਾ ਕਰਨ ਦੇ ਬਾਵਜੂਦ ਵੀ ਲਾਰਾ ਲਾਇਆ ਜਾ ਰਿਹਾ ਹੈ। ਜਿਸ ਕਰਕੇ ਯੂਨੀਅਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਾਨੂੰ ਸਰਕਾਰ ਵੱਲੋਂ ਆਉਣ ਵਾਲੀ 6 ਜੂਨ 2026 ਤੱਕ ਸਾਡੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਪੱਤਰ ਜਾਰੀ ਨਹੀਂ ਕੀਤਾ ਜਾਂਦਾ ਤਾਂ ਪੂਰੀ ਯੂਨੀਅਨ ਵੱਲੋਂ ਮਿਤੀ 06/06/2026 ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜੇਕਰ ਜਰੂਰਤ ਪੈਂਦੀ ਹੈ ਤਾਂ ਇਸ ਰੋਸ ਪ੍ਰਦਰਸ਼ਨ ਨੂੰ ਪੱਕੇ ਧਰਨੇ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿਚ ਜੇਕਰ ਕੋਈ ਨੁਕਸਾਨ ਹੁੰਦਾ ਹੈ ਉਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ । ਇਸ ਸਮੇਂ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਸਿਮਰਨਜੀਤ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਸਵਰਨ ਸਿੰਘ, ਮਨਜਿੰਦਰ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ ਆਦਿ ਵੀ ਹਾਜ਼ਰ ਸਨ।

