ਲੁਧਿਆਣਾ, 25 ਮਈ (ਵਰਲਡ ਪੰਜਾਬੀ ਟਾਈਮਜ਼)
ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੀਟਵੇਵ ਦੇ ਚੱਲਦਿਆਂ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 7:30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਅਤੇ ਪੰਜਾਬ ਸਰਕਾਰ ਵੱਲੋਂ ਵਧ ਰਹੀ ਗਰਮੀ ਅਤੇ ਹੀਟਵੇਵ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਅ ਲਿਆਂਦਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿੰਦੇ ਸਨ, ਹੁਣ ਨਵਾਂ ਸਮਾਂ ਸਵੇਰੇ 7:30 ਤੋਂ ਦੁਪਹਿਰ 3:30 ਵਜੇ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਨਵਾਂ ਸਮਾਂ ਅੱਜ 25 ਮਈ ਤੋਂ ਸ਼ੁਰੂ ਹੋ ਕੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਬਦਲੇ ਹੋਏ ਸਮੇਂ ਦੀ ਜਾਣਕਾਰੀ ਆਮ ਲੋਕਾਂ ਤੱਕ ਡਿਸਪਲੇ ਬੋਰਡ ਅਤੇ ਹੋਰ ਸੰਚਾਰ ਮਾਧਿਅਮ ਰਾਹੀਂਪਹੁੰਚਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।