ਕੋਟਕਪੂਰਾ, 17 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਦੀ ਸੇਵਾ ਕੀਤੀ ਗਈ। ਨੇੜਲੇ ਪਿੰਡ ਹਰੀਨੌ ਤੋਂ ਹਰ ਮਹੀਨੇ ਦੀ 14 ਤਰੀਕ ਨੂੰ ਗੁਰਦੁਆਰਾ ਸਾਹਿਬ ਮਾਤਾ ਖੀਵੀ ਜੀ ਚੈਰੀਟੇਬਲ ਟਰੱਸਟ ਫਰੀਦਕੋਟ ਵੱਲੋ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਦਾਖਲ ਮਰੀਜਾਂ ਅਤੇ ਉਹਨਾਂ ਦੇ ਵਾਰਸਾਂ ਵਾਸਤੇ ਲੰਗਰ ਦੀ ਸੇਵਾ ਲਿਜਾਈ ਜਾਂਦੀ ਹੈ। ਪਿੰਡ ਹਰੀਨੌ ਵਿਖੇ ਹਰ ਮਹੀਨੇ ਵਾਰੀ ਅਨੁਸਾਰ ਪਰਿਵਾਰਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ। ਇਸ ਮਹੀਨੇ 14 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਪਾਤਸ਼ਾਹ ਜੀ ਦੇ ਸ਼ਹੀਦੀਂ ਦਿਹਾੜੇ ਨੂੰ ਸਮਰਪਿਤ ਭਾਈ ਪ੍ਰੀਤਮ ਸਿੰਘ ਦੇ ਸਪੁਤੱਰ ਭਾਈ ਜਗਸੀਰ ਸਿੰਘ ਜੱਗਾ, ਗੁਰਜੰਟ ਸਿੰਘ ਦੇ ਪਰਿਵਾਰ ਵੱਲੋਂ ਕੀਤੀ ਗਈ। ਮਾਤਾ ਬੀਬੀਆਂ ਅਤੇ ਸੇਵਾਦਾਰਾਂ ਵੱਲੋਂ ਬੜੀ ਸ਼ਰਧਾ ਭਾਵਨਾਂ ਨਾਲ ਲੰਗਰ ਤਿਆਰ ਕੀਤਾ ਗਿਆ ਅਤੇ ਗੁਰਦੁਆਰਾ ਮਾਤਾ ਖੀਵੀ ਜੀ ਚੈਰੀਟੇਬਲ ਟਰੱਸਟ ਦੇ ਸੇਵਾਦਾਰਾਂ ਰਾਹੀਂ ਫਰੀਦਕੋਟ ਵਿਖੇ ਲੰਗਰ ਪਹੁੰਚਾਇਆ ਗਿਆ। ਇਸ ਮੌਕੇ ਡਾ: ਗੁਰਮੀਤ ਸਿੰਘ ਧਾਲੀਵਾਲ, ਮਾ. ਗੇਜ ਰਾਮ ਭੌਰਾ, ਕੁਲਵੰਤ ਸਿੰਘ ਫੌਜੀ, ਗੁਰਨੈਬ ਸਿੰਘ ਗੈਬਾ ਬੀ.ਕੇ.ਯੂ. ਡਕੌਂਦਾ ਪ੍ਰਧਾਨ, ਜਗਸੀਰ ਸਿੰਘ, ਗੁਰਜੰਟ ਸਿੰਘ, ਹਰਪਿੰਦਰ ਸਿੰਘ ਮੀਟਰ, ਗੁਰਚਰਨ ਸਿੰਘ, ਰਾਜਵੀਰ ਸਿੰਘ ਅਤੇ ਸਮੂਹ ਸੰਗਤਾਂ ਆਦਿ ਵੀ ਹਾਜ਼ਰ ਸਨ।

