ਆਗੂ ਅਤੇ ਸ਼ਹੀਦਾਂ ਨਾਲ ਪਿਆਰ ਕਰਨ ਵਾਲੇ ਗੁਰਸਿੱਖ ਬੜੇ ਹੀ ਉਤਸ਼ਾਹ ਨਾਲ ਰਿਲੀਜ਼ ਕਰ ਰਹੇ ਹਨ। “ਸੰਘਰਸ਼ ਦਾ ਦੌਰ” ਕਿਤਾਬ ਦਾ ਤੀਸਰਾ ਐਡੀਸ਼ਨ ਵੀ ਜਲਦ ਹੀ ਪਾਠਕਾਂ ਦੇ ਰੂ-ਬਰੂ ਹੋਣ ਵਾਲਾ ਹੈ। ਬੀਬੀ ਰਸ਼ਪਿੰਦਰ ਕੌਰ ਗਿੱਲ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਜਥਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਬੀਬੀ ਰਸ਼ਪਿੰਦਰ ਕੌਰ ਗਿੱਲ ਨੇ ਆਖਿਆ ਕਿ ਉਨ੍ਹਾਂ ਦੀ ਮਿਹਨਤ ਸਫ਼ਲ ਹੋ ਰਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ “ਸੰਘਰਸ਼ ਦਾ ਦੌਰ” ਕਿਤਾਬ ਦਾ 90 ਫ਼ੀਸਦੀ ਹਿੱਸਾ ਬਿਲਕੁਲ ਮੁਫ਼ਤ ਵੰਡਿਆ ਗਿਆ ਹੈ ਅਤੇ “ਸਿੱਦਕੀ ਤੇ ਸੰਘਰਸ਼ੀ” ਕਿਤਾਬ ਵੀ ਸ਼ਹੀਦ ਪਰਿਵਾਰਾਂ ਅਤੇ ਸੰਘਰਸ਼ੀ ਸ਼ਖ਼ਸੀਅਤਾਂ ਵਾਸਤੇ ਬਿਲਕੁਲ ਮੁਫ਼ਤ ਰੱਖੀ ਗਈ ਹੈ।
ਰਸ਼ਪਿੰਦਰ ਕੌਰ ਗਿੱਲ (Rachhpinder Kaur Gill)ਪ੍ਧਾਨ (President)
ਪੀਘਾਂ ਸੋਚ ਦੀਆਂ ਸਾਹਿਤ ਮੰਚ (Pinga Soch Diyan Sahit Manch)
Contact- +91-9888697078 (Whats app)

