— ਪ੍ਰਤਿਭਾਸ਼ਾਲੀ ਔਰਤਾਂ ਕੀਤੀਆਂ ਜਾਣਗੀਆਂ ਸਨਮਾਨਿਤ —
ਫ਼ਰੀਦਕੋਟ 24 ਜੂਨ (ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼)
ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਨਾਮਣਾ ਖੱਟਣ ਅਤੇ ਸ਼ਾਨਦਾਰ ਕਾਰਗੁਜਾਰੀ ਵਾਲੀਆਂ 13 ਪ੍ਰਤਿਭਾਸ਼ਾਲੀ ਔਰਤਾਂ ਨੂੰ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੀਰੈਟੇਬਲ ਟਰੱਸਟ) ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਇਸ ਸਬੰਧੀ ਵਿਸ਼ੇਸ਼ ਮੀਟਿੰਗ ਆਉਂਦੀ 25 ਜੂਨ ਵੀਰਵਾਰ ਨੂੰ ਆਯੋਜਿਤ ਕੀਤੀ ਜਾਵੇਗੀ।ਇਹਨਾਂ ਪ੍ਰਤਿਭਾਸ਼ਾਲੀ ਔਰਤਾਂ ਨੂੰ ਟਰੱਸਟ ਵੱਲੋਂ ਪ੍ਰਸ਼ੰਸਾ ਪੱਤਰ/ਮੋਮੈਂਟੋ ਭੇਂਟ ਕਰਕੇ ਹੌਂਸਲਾ ਅਫਜਾਈ ਕੀਤੀ ਜਾਵੇਗੀ। ਇਹ ਫੈਸਲਾ ਅੱਜ ਇਥੇ ਸਥਾਨਕ ਅਰੋਮਾ ਹੋਟਲ ਵਿਖੇ ਟਰੱਸਟ ਦੀ ਹਾਈ ਲੈਵਲ ਕਮੇਟੀ ਦੀ ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਵਿੱਚ ਉਚੇਚੇ ਤੌਰ ’ਤੇ ਸ਼ਾਮਲ ਹੋਏ ਟਰੱਸਟ ਸੰਸਥਾਪਕ ਜਗਦੀਸ਼ ਰਾਏ ਢੋਸੀਵਾਲ ਸਮੇਤ ਜਿਲ੍ਹਾ ਚੀਫ ਪੈਟਰਨ ਮੈਡਮ ਹੀਰਾਵਤੀ, ਸੀਨੀਅਰ ਮੀਤ ਪ੍ਰਧਾਨ ਇੰਸ. ਰਮੇਸ਼ ਕੁਮਾਰ, ਮੁੱਖ ਸਲਾਹਕਾਰ ਸ੍ਰੀ ਕ੍ਰਿਸ਼ਨ ਆਰ.ਏ. ਅਤੇ ਪ੍ਰੀਸ਼ੀਅਸ਼ ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਜਿਲ੍ਹਾ ਪ੍ਰਧਾਨ ਸ੍ਰੀ ਭੋਲਾ ਸਮੇਤ ਸਮੂਹ ਬੁਲਾਰਿਆਂ ਨੇ ਫਾਦਰਜ਼ ਡੇਅ ਦੀ ਸਾਰੇ ਫਾਦਰਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਪਰਿਵਾਰਕ ਖੁਸ਼ਹਾਲੀ ਦੀ ਕਾਮਨਾ ਕੀਤੀ। ਪ੍ਰਤਿਭਾਸ਼ਾਲੀ ਔਰਤ ਸਨਮਾਨ ਸਮਾਰੋਹ ਅਤੇ ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਢੋਸੀਵਾਲ ਨੇ ਦੱਸਿਆ ਹੈ ਕਿ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਆਈ.ਏ.ਐੱਸ. ਨੂੰ ਆਪਣੇ ਕਰ ਕਮਲਾਂ ਨਾਲ ਉਕਤ ਪ੍ਰਤਿਭਾ ਸ਼ਾਲੀ ਔਰਤਾਂ ਨੂੰ ਸਨਮਾਨਿਤ ਕਰਨ ਲਈ ਬੇਨਤੀ ਕੀਤੀ ਜਾਵੇਗੀ। ਸ੍ਰੀ ਢੋਸੀਵਾਲ ਨੇ ਇਹ ਵੀ ਦੱਸਿਆ ਹੈ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਔਰਤਾਂ ਵਿੱਚ ਹੀਰਾ ਵਤੀ, ਨਿਰਮਲ ਜੀਤ ਕੌਰ, ਮੰਜੂ ਸੁਖੀਜਾ, ਪ੍ਰੇਮ ਲਤਾ, ਸ਼ੈਲਜਾ ਅਤੇ ਅਮਨਜੋਤ ਕੌਰ ਆਦਿ ਸਮੇਤ ਕੁੱਝ ਹੋਰ ਬੀਬੀਆਂ ਸ਼ਾਮਲ ਹਨ। ਢੋਸੀਵਾਲ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦੀ ਸੰਸਥਾ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਪ੍ਰਤਿਭਾਸ਼ਾਲੀ ਵਿਅਕਤੀਆਂ ਦੀ ਪਿਛਲੇ ਕਈ ਸਾਲਾਂ ਤੋਂ ਹੌਂਸਲਾ ਅਫਜਾਈ ਕਰਦੀ ਆ ਰਹੀ ਹੈ, ਇਹ ਸਿਲਸਿਲਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।

