ਕੇਂਦਰ ਤੇ ਸੂਬਾ ਸਰਕਾਰ ਦੇ ਜਾਬਰ ਹੱਥ ਕੰਡਿਆਂ ਖਿਲਾਫ ਚੰਡੀਗੜ੍ਹ ਵਿਖੇ ਹੋਵੇਗੀ ਮਹਾਂ ਰੈਲੀ : ਆਗੂ
ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਲਮ ਕਮੇਟੀ ਵੱਲੋਂ ਦਿੱਲੀ ਵਿਖੇ ਨੌਜਵਾਨਾਂ ਅਤੇ ਵਿਦਿਆਰਥੀਆਂ ਉੱਤੇ ਅਤੇ ਬੀਤੇ ਕੱਲ੍ਹ ਬਰਨਾਲਾ ਵਿੱਖੇ ਸਫਾਈ ਸੇਵਕਾਂ ’ਤੇ ਕੀਤੇ ਪੁਲਿਸ ਜਬਰ ਦੀ ਹਰ ਪਾਸਿਓ ਸਖਤ ਨਿਖੇਧੀ ਹੋ ਰਹੀ ਹੈ। ਇਸ ਸਬੰਧੀ ਆਗੂਆਂ ਦੀ ਇੱਕ ਆਨਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈਸ ਪ੍ਰੈਸ ਦੇ ਨਾਂਅ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਪ੍ਰਮੁੱਖ ਆਗੂਆਂ ਸਤੀਸ਼ ਰਾਣਾ, ਰਣਜੀਤ ਸਿੰਘ ਰਾਣਵਾਂ, ਗਗਨਦੀਪ ਸਿੰਘ ਭੁੱਲਰ, ਕੁਲਵਿੰਦਰ ਸਿੰਘ, ਭਜਨ ਸਿੰਘ ਗਿੱਲ, ਧਨਵੰਤ ਸਿੰਘ ਭੱਠਲ, ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ, ਮਨਜੀਤ ਸਿੰਘ ਬਾਸਰਕੇ, ਜਗਦੀਸ਼ ਸਿੰਘ ਚਾਹਲ, ਰਾਧੇ ਸ਼ਾਮ, ਕੁਲਦੀਪ ਸਿੰਘ ਉਦੋਕੇ, ਸੁਰਜੀਤ ਸਿੰਘ ਗਗੜਾ, ਸੁਖਦੇਵ ਸਿੰਘ ਸੈਣੀ, ਅਮਰੀਕ ਸਿੰਘ ਕੰਗ, ਜਸਵੀਰ ਸਿੰਘ ਤਲਵਾੜਾ, ਦਿਗਵਿਜੇ ਪਾਲ ਸ਼ਰਮਾ, ਕਰਮਜੀਤ ਸਿੰਘ ਬੀਹਲਾ ਬੋਬਿੰਦਰ ਸਿੰਘ ਅਤੇ ਪ੍ਰੇਮ ਚਾਵਲਾ ਨੇ ਕਿਹਾ ਕਿ ਮੀਟਿੰਗ ਦੌਰਾਨ ਪਿਛਲੇ ਦਿਨੀ ਨੀਟ ਦੇ ਲੀਕ ਹੋਏ ਪੇਪਰ ਨੂੰ ਲੈ ਕੇ ਕੇਂਦਰ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦਿੱਲੀ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਿਸ ਅਤੇ ਬੀ ਜੇ ਪੀ ਦੇ ਗੁੰਡਿਆਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਅਤੇ ਵਿਦਿਆਰਥੀਆਂ ਤੇ ਕੀਤੇ ਅੰਨੇ ਤਸ਼ਦਦ ਦੀ ਅਤੇ ਬੀਤੇ ਕੱਲ੍ਹ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਤਸ਼ਦਦ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਦਿੱਲੀ ਵਿਖੇ ਬੀਜੇਪੀ ਦੇ ਗੁੰਡਿਆਂ ਅਤੇ ਜਾਬਰ ਪੁਲਿਸ ਵਾਲਿਆਂ ਵੱਲੋਂ ਬੇਕਸੂਰ ਨੌਜਵਾਨਾਂ, ਵਿਦਿਆਰਥੀਆਂ ਉਹਨਾਂ ਦੇ ਮਾਪਿਆਂ ਅਤੇ ਇਥੋਂ ਤੱਕ ਕਿ ਇਲਾਜ ਕਰ ਰਹੇ ਡਾਕਟਰਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਆਗੂਆਂ ਨੇ ਅੱਗੇ ਕਿਹਾ ਕਿ ਪਿਛਲੇ ਕੱਲ ਬਰਨਾਲਾ ਵਿਖੇ ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਪਿਛਲੇ ਸਮੇਂ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 8 ਜੁਲਾਈ ਤੋਂ ਚੱਲ ਰਹੀ ਹੜਤਾਲ ਤੋੜਨ ਲਈ ਆਪ ਸਰਕਾਰ ਤੇ ਇਸ਼ਾਰੇ ਤੇ ਹੱਕ ਮੰਗਦੇ ਸਫਾਈ ਸੇਵਕਾਂ ਨੂੰ ਨਿਰਦੇਈ ਪੁਲਿਸ ਵੱਲੋਂ ਛੱਲੀਆਂ ਵਾਂਗ ਕੁੱਟਿਆ ਗਿਆ ਅਤੇ ਮੌਜੂਦ ਡੀਐਸਪੀ ਵੱਲੋਂ ਆਪ ਖੁਦ ਬਜ਼ੁਰਗ ਔਰਤਾਂ ਦੇ ਸਿਰਾਂ ਤੇ ਡਾਂਗਾਂ ਮਾਰੀਆਂ, ਇਸ ਲਈ ਜਾਲਮ ਡੀਐਸਪੀ ਸਮੇਤ ਸਮੁੱਚੇ ਦੋਸ਼ੀ ਪੁਲਿਸ ਕਰਮਚਾਰੀਆਂ ਤੇ ਤੁਰਤ ਕਾਰਵਾਈ ਕੀਤੀ ਜਾਵੇ। ਉਕਤ ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਸਿੱਖਿਆ ਮੰਤਰੀ ਤੋਂ ਤੁਰਤ ਅਸਤੀਫਾ ਲਵੇ ਅਤੇ ਦੋਸ਼ੀ ਪੁਲਿਸ ਕਰਮਚਾਰੀਆਂ ਖਿਲਾਫ ਕਾਰਵਾਈ ਕਰੇ ਅਤੇ ਪੰਜਾਬ ਸਰਕਾਰ ਸਫਾਈ ਸੇਵਕਾਂ ਸਮੇਤ ਪਿਛਲੇ ਦਿਨੀ ਮਿਉਸਪਲ ਮੁਲਾਜ਼ਮ ਐਕਸ਼ਨ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਕੀਤੇ ਫੈਸਲੇ ਨੂੰ ਤੁਰਤ ਅਮਲੀ ਰੂਪ ਵਿੱਚ ਲਾਗੂ ਕਰੇ ਅਤੇ ਦੋਸ਼ੀ ਪੁਲਿਸ ਕਰਮਚਾਰੀਆਂ ਦੇ ਖਿਲਾਫ ਤੁਰਤ ਕਾਰਵਾਈ ਕਰੇ। ਇਸ ਤੋਂ ਇਲਾਵਾ ਪਿਛਲੇ ਦਿਨੀ ਪੰਜਾਬ ਪੁਲਿਸ ਵੱਲੋਂ ਬੇਰੁਜ਼ਗਾਰ ਲਾਈਨਮੈਨਾ, ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਅਤੇ ਮਨਰੇਗਾ ਕਰਮਚਾਰੀਆਂ ਨਾਲ ਵੀ ਇਸ ਤਰ੍ਹਾਂ ਦਾ ਹੀ ਦੁਰਵਿਵਹਾਰ ਕੀਤਾ ਗਿਆ ਹੈ। ਅੱਜ ਪੰਜਾਬ ਸਮੇਤ ਪੂਰੇ ਦੇਸ਼ ਅੰਦਰ ਹੱਕ ਮੰਗਦੇ ਸੰਘਰਸ਼ੀ ਲੋਕਾਂ ਨੂੰ ਪੁਲਿਸ ਜਬਰ ਨਾਲ ਦਬਾਇਆ ਜਾ ਰਿਹਾ ਹੈ ਜੋ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗ। ਆਗੂਆਂ ਨੇ ਸਮੂਹ ਸੰਘਰਸ਼ਸ਼ੀਲ ਲੋਕਾਂ ਨੂੰ ਇੱਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਇਹਨਾਂ ਜਾਬਰ ਸਰਕਾਰ ਦੇ ਖਿਲਾਫ ਲੜਨ ਦਾ ਸੱਦਾ ਦਿੱਤਾ। ਜਿਸ ਦੀ ਕੜੀ ਵਜੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ 7 ਅਗਸਤ ਨੂੰ ਦਾਣਾ ਮੰਡੀ, ਸੈਕਟਰ 39 ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਸਮੁੱਚੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਇਹਨਾਂ ਜਾਬਰ ਸਰਕਾਰੰਤ ਦਾ ਮੂੰਹ ਭੰਨਵਾਂ ਜਵਾਬ ਦੇਣਗੇ।

