— ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ —
ਫ਼ਰੀਦਕੋਟ 28 ਜੁਲਾਈ (ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼)
ਇਸ ਸੰਸਾਰ ਵਿੱਚ ਬਹੁਤ ਸਾਰੇ ਵਿਅਕਤੀ ਅਜਿਹੇ ਹੁੰਦੇ ਹਨ ਜੋ ਆਪਣੇ ਜੀਵਨ ਵਿੱਚ ਕੀਤੇ ਕਾਰਜਾਂ ਲਈ ਸਦਾ ਵਾਸਤੇ ਇਕ ਅਮਿੱਟ ਛਾਪ ਛੱਡ ਜਾਂਦੇ ਹਨ। ਇਹਨ੍ਹਾਂ ਵੱਲੋਂ ਕੀਤੇ ਗਏ ਸੰਘਰਸ਼ ਨੂੰ ਸਦਾ ਹੀ ਯਾਦ ਰੱਖਿਆ ਜਾਂਦਾ ਹੈ। ਅਜਿਹਾ ਹੀ ਇਕ ਨਾਮ ਸਥਾਨਕ ਸ਼ਹਿਰ ਨਿਵਾਸੀ ਸੁਦੇਸ਼ ਕਮਲ ਸ਼ਰਮਾ ਦਾ ਹੈ। ਉਹ ਜੀਵਨ ਭਰ ਜਨਰਲ ਵਰਗ ਦੇ ਹੱਕਾਂ ਲਈ ਸਾਰਥਿਕ ਸੰਘਰਸ਼ ਲੜਦੇ ਰਹੇ। ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਦੇਸ਼ ਕਮਲ ਸ਼ਰਮਾ ਸੰਖੇਪ ਬਿਮਾਰੀ ਉਪਰੰਤ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਸਵ: ਸ਼ਰਮਾ ਦੀ ਮੌਤ ’ਤੇ ਆਲ ਇੰਡੀਆ ਐਸ.ਸੀ./ਬੀ.ਸੀ./ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਅਤੇ ਲਾਰਡ ਬੁੱਧਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਚੇਅਰਮੈਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਸਮੇਤ ਟਰੱਸਟ ਦੀ ਜਿਲ੍ਹਾ ਇਕਾਈ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਰੱਸ ਦੀ ਚੀਫ਼ ਪੈਟਰਨ ਮੈਡਮ ਹੀਰਾਵਤੀ, ਚੇਅਰਮੈਨ ਡਾ. ਹਰਪਾਲ ਸਿੰਘ, ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਇੰਸ. ਰਮੇਸ਼ ਕੁਮਾਰ ਬਾਰੋਲੀਆ, ਮੀਤ ਪ੍ਰਧਾਨ ਨਿਰਮਲ ਸਿੰਘ ਸੰਧੂ, ਜਨਰਲ ਸਕੱਤਰ ਪ੍ਰੋ. ਮਲਕੀਤ ਸਿੰਘ ਮੰਮਨ, ਮੁੱਖ ਸਲਾਹਕਾਰ ਸ੍ਰੀ ਕ੍ਰਿਸ਼ਨ ਆਰ ਏ ਅਤੇ ਪ੍ਰੈਸ ਸਕੱਤਰ ਸ਼ਿਵ ਨਾਥ ਦਰਦੀ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਵ: ਸ਼ਰਮਾ ਦੀ ਮੌਤ ਨੂੰ ਪਰਿਵਾਰ ਅਤੇ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਢੋਸੀਵਾਲ ਨੇ ਦੱਸਿਆ ਹੈ ਕਿ ਜੋ ਵਿਅਕਤੀ ਆਪਣੇ ਸਮਾਜ ਜਾਂ ਵਰਗ ਦੇ ਹਿੱਤਾਂ ਲਈ ਨੇਕ ਨੀਤੀ ਅਤੇ ਇਮਾਨਦਾਰੀ ਨਾਲ ਕਾਰਜ ਕਰਦੇ ਹਨ ਉਨ੍ਹਾਂ ਨੂੰ ਸਮਾਜ ਕਦੇ ਭੁਲਾ ਨਹੀਂ ਸਕਦਾ। ਸਵ: ਸ਼ਰਮਾ ਦੀਆਂ ਆਪਣੇ ਸਮਾਜ ਪ੍ਰਤੀ ਕੀਤੀਆਂ ਸੇਵਾਵਾਂ ਸਦਾ ਹੀ ਸਬੰਧਤ ਸਮਾਜ ਲਈ ਚਾਨਣ ਮੁਨਾਰੇ ਦਾ ਕੰਮ ਕਰਦੀਆਂ ਰਹਿਣਗੀਆਂ। ਸ੍ਰੀ ਢੋਸੀਵਾਲ ਨੇ ਅੱਗੇ ਇਹ ਵੀ ਦੱਸਿਆ ਹੈ ਕਿ ਕਰੀਬ ਪਿਛਲੇ ਪੰਜਾਹ ਸਾਲ ਤੋਂ ਸਵ: ਸ਼ਰਮਾ ਨਾਲ ਉਨ੍ਹਾਂ ਦਾ ਮੇਲ ਮਿਲਾਪ ਰਿਹਾ ਹੈ। ਬੇਹੱਦ ਹੱਸਮੁਖ ਅਤੇ ਮਿਲਾਪੜੇ ਸੁਭਾਅ ਵਾਲੇ ਸ਼ਰਮਾ ਹਰ ਮੁਸ਼ਕਲ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਅਤੇ ਉਸਨੂੰ ਹੱਲ ਕਰਨ ਲਈ ਯਤਨਸ਼ੀਲ ਰਹਿੰਦੇ ਸਨ।

